Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਕੈਮਿਸਟਾਂ ਨੇ ਡੀਸੀ ਪੂਨਮਦੀਪ ਕੌਰ ਨੂੰ ਕੀਤਾ ਸਨਮਾਨਤ 

May 23, 2026 03:58 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਸੰਗਰੂਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ। ਮੀਟਿੰਗ ਦੀ ਪ੍ਰਧਾਨਗੀ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ ਨੇ ਸਾਂਝੇ ਤੌਰ 'ਤੇ ਕੀਤੀ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਪੂਨਮਦੀਪ ਕੌਰ ਨੂੰ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਮਿਸਟ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੈਮਿਸਟ ਭਾਈਚਾਰਾ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਕੈਮਿਸਟ ਐਸੋਸੀਏਸ਼ਨ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੂਰੇ ਵਫ਼ਦ ਦਾ ਧੰਨਵਾਦ ਕੀਤਾ। ਇਸ ਸਨਮਾਨ ਸਮਾਰੋਹ ਦੇ ਮੌਕੇ 'ਤੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਅਜਾਇਬ ਸੈਣੀ, ਤ੍ਰਿਲੋਕ ਗੋਇਲ ਅਤੇ ਦੀਪਕ ਮਿੱਤਲ ਵੀ ਮੁੱਖ ਤੌਰ 'ਤੇ ਹਾਜ਼ਰ ਸਨ । ਉਨ੍ਹਾਂ ਨੇ ਵੀ ਨਵੀਂ ਡੀਸੀ ਨੂੰ ਸਫਲ ਕਾਰਜਕਾਲ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ