Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਰਡ ਨੰਬਰ 27 ‘ਆਪ’ ਉਮੀਦਵਾਰ ਨਰਿੰਦਰ ਰਾਣੀ ਦੇ ਹੱਕ ’ਚ ਚੋਣ ਮੁਹਿੰਮ ਭਖਾਈ

May 23, 2026 04:37 PM
Rozana Sehaj times
ਕੋਟਕਪੂਰਾ : ਸ਼ਹਿਰ ਦੇ ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਰ.ਕੇ. ਵਿਜੈ ਦੀ ਧਰਮਪਤਨੀ ਸ਼੍ਰੀਮਤੀ ਨਰਿੰਦਰ ਰਾਣੀ ਨੂੰ ‘ਆਪ’ ਵੱਲੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਮੰਗੀਆਂ ਜਾ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਆਰ.ਕੇ. ਵਿਜੈ ਨੇ ਕਿਹਾ ਕਿ ਵਾਰਡ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਹੀ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਉਹ ਪਿਛਲੇ ਲੰਬੇ ਸਮੇਂ ਤੋਂ ਵਾਰਡ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਉੱਪਰ ਜੋ ਵਿਸ਼ਵਾਸ਼ ਦਿਖਾ ਕੇ ਉਹਨਾਂ ਦੀ ਧਰਮਪਤਨੀ ਨਰਿੰਦਰ ਕੌਰ ਨੂੰ ਟਿਕਟ ਦੇ ਕੇ ਨਿਵਾਜਿਆ ਹੈ, ਮੈਂ ਭਰੋਸਾ ਦਿੰਦਾ ਹਾਂ ਕਿ ਇਸ ਵਾਰ ਜਿੱਤ ਆਮ ਆਦਮੀ ਪਾਰਟੀ ਦੀ ਹੋਵੇਗੀ। ਉਹਨਾਂ ਇਹ ਵੀ ਕਿਹਾ ਕਿ ਸਪੀਕਰ ਸੰਧਵਾਂ ਨੇ ਜੋ ਵਿਕਾਸ ਦੇ ਕੰਮ ਕਰਵਾਏ ਹਨ, ਉਹਨਾਂ ਨੂੰ ਲੈ ਕੇ ਅਸੀਂ ਲੋਕਾਂ ਵਿੱਚ ਜਾ ਰਹੇ ਹਾਂ ਅਤੇ ਵਿਕਾਸ ਦੇ ਕੰਮਾਂ ’ਤੇ ਇਹ ਇਲੈਕਸ਼ਨ ਲੜਾਂਗੇ ਅਤੇ ਸਾਨੂੰ ਪੂਰਨ ਉਮੀਦ ਹੈ ਕਿ ਜਿੱਤ ਆਮ ਆਦਮੀ ਪਾਰਟੀ ਦੀ ਹੋਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦਾ ਕੋਈ ਵੀ ਕੋਨਾ ਨਹੀਂ ਛੱਡਿਆ, ਜਿੱਥੇ ਵਿਕਾਸ ਨਾ ਹੋਇਆ ਹੋਵੇ, ਸੜਕਾਂ, ਗਲੀਆਂ ਚੌਕਾਂ ਤੇ ਇਲਾਵਾ ਸ਼ਹਿਰ ਦੇ ਕੋਨੇ-ਕੋਨੇ ਦਾ ਵਿਕਾਸ ਕਰਵਾਇਆ ਗਿਆ ਅਤੇ ਰਹਿੰਦੇ ਵਿਕਾਸ ਕਾਰਜ ਜਲਦ ਨੇਪਰੇ ਚਾੜੇ ਜਾ ਰਹੇ ਹਨ, ਲੋਕ ਵਿਕਾਸ ਨੂੰ ਦੇਖਦੇ ਹੋਏ 29 ਦੇ 29 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣ ਜਾ ਰਹੇ ਹਨ। ਜਿਕਰਯੋਗ ਹੈ ਕਿ ਆਰ.ਕੇ. ਵਿਜੈ ਵਾਰਡ ਵਾਸੀਆਂ ਦੇ ਕੰਮਾਂ ਲਈ ਦਿਨ ਰਾਤ ਮਿਹਨਤ ਕਰਦੇ ਆ ਰਹੇ ਹਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ