Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

‘ਫ਼ਰੀਦਕੋਟ ਪੁਲਿਸ ਨੇ 123 ਵਹੀਕਲਾਂ ਦੀ ਕਰਵਾਈ ਖੁੱਲੀ ਨਿਲਾਮੀ’ 19 ਲੱਖ 62 ਹਜਾਰ ਰੁਪਏ ਦੀ ਆਮਦਨ ਸਰਕਾਰੀ ਖ਼ਜ਼ਾਨੇ ਵਿੱਚ ਜੋੜੀ ਗਈ : ਐਸ.ਐਸ.ਪੀ

May 23, 2026 05:01 PM
Rozana Sehaj times
ਕੋਟਕਪੂਰਾ :  ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ ਮਾਮਲਿਆ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆ ਦੇ ਕੁੱਲ 123 ਵਹੀਕਲਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ। ਇਹਨਾ ਵਾਹਨਾਂ ਦੀ ਨਿਲਾਮੀ ਕਰਕੇ ਸਰਕਾਰੀ ਖ਼ਜ਼ਾਨੇ ਵਿੱਚ 19 ਲੱਖ 62 ਹਜਾਰ ਰੁਪਏ ਦੀ ਮਹੱਤਵਪੂਰਨ ਆਮਦਨ ਦਾ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵੀਨ ਕੁਮਾਰ ਡੀ.ਐਸ.ਪੀ. (ਸਥਾਨਿਕ) ਫਰੀਦਕੋਟ ਨੇ ਦੱਸਿਆ ਕਿ ਇਹਨਾ ਵਿਚੋ ਕੁੱਲ 123 ਵਹੀਕਲਾਂ ਵਿੱਚੋ 29 ਚਾਰ ਪਹੀਆਂ ਵਾਹਨ ਅਤੇ 94 ਦੋ ਪਹੀਆ ਵਹੀਕਲ ਸ਼ਾਮਿਲ ਸਨ। ਜਿਹਨਾ ਦੀ ਨਿਲਾਮੀ ਲਈ 34 ਦੇ ਕਰੀਬ ਬੋਲੀਕਾਰਾ ਵੱਲੋਂ ਇਸ ਵਿੱਚ ਭਾਗ ਲਿਆ ਗਿਆ, ਜਿਸ ਦੌਰਾਨ ਇਹ ਬੋਲੀ 19 ਲੱਖ 62 ਹਜਾਰ ਰੁਪਏ ਪਰ ਖਤਮ ਹੋਈ। ਡੀ.ਐਸ.ਪੀ. ਨਵੀਨ ਕੁਮਾਰ ਨੇ ਕਿਹਾ ਕਿ ਇਹਨਾ ਵਾਹਨਾ ਵਿੱਚ ਮੋਟਰਸਾਈਕਲਾ ਦੀ ਸੰਖਿਆ ਜਿਆਦਾ ਸੀ, ਜਿੰਨਾ ਨੂੰ ਕਿ ਜਿਲਾ ਪੁਲਿਸ ਵੱਲੋ ਜਬਤ ਕੀਤਾ ਗਿਆ ਸੀ ਪਰ ਇਹਨਾ ਨੂੰ ਕਿਸੇ ਵੱਲੋ ਵੀ ਛੁਡਵਾਉਣ ਲਈ ਕੋਈ ਵੀ ਚਿੰਰਾਜੋਈ ਨਹੀ ਕੀਤੀ ਗਈ ਸੀ ਅਤੇ ਜਿਹਨਾ ਦੀ ਹਾਲਤ ਹੁਣ ਖਸਤਾ ਹੋ ਚੁੱਕੀ ਸੀ। ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਹਨ ਡਿਸਪੋਜ਼ਲ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿਚ ਕਾਨੂੰਨੀ ਪ੍ਰਕਿਰਿਆ ਅਪਣਾਉਦੇ ਹੋਏ ਜਿਲ੍ਹਾ ਫਰੀਦਕੋਟ ਦੇ ਥਾਣਾ ਸਿਟੀ ਫਰੀਦਕੋਟ ਦੇ 95 ਮੁਕੱਦਮਿਆਂ ਨਾਲ ਸਬੰਧਤ ਵਹੀਕਲਾ ਦੀ ਨਿਲਾਮੀ ਕੀਤੀ ਗਈ ਹੈ। ਜਿੰਨਾ ਵਿੱਚੋ 24 ਐਨ.ਡੀ.ਪੀ.ਐਸ ਐਕਟ ਨਾਲ ਸਬੰਧਤ ਮੁਕੱਦਮਿਆ ਦੇ 24 ਵਹੀਕਲ ਅਤੇ ਹੋਰ ਮਾਮਲਿਆ ਨਾਲ ਸਬੰਧਤ 71 ਮੁਕੱਦਮਿਆ ਦੇ 99 ਵਹੀਕਲ ਸ਼ਾਮਿਲ ਸਨ। ਨਸ਼ਿਆਂ ਸਮੇਤ ਹੋਰ ਮੁਕੱਦਮਿਆਂ ਵਿਚ ਬਰਾਮਦਸ਼ੁਦਾ ਵਹੀਕਲ ਬਿਨਾਂ ਕਾਗ਼ਜ਼ਾਤ ਤੇ ਦੁਬਾਰਾ ਨਾ ਵਰਤੋਂਯੋਗ ਸਕਰੈਪ ਦੀ ਨਿਲਾਮੀ (ਖੁੱਲੀ ਬੋਲੀ) ਕਰਵਾਈ ਗਈ। ਉਹਨਾ ਕਿਹਾ ਕਿ ਨਿਲਾਮੀ ਦੀ ਕੁੱਲ ਰਕਮ 19,62,000/- ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਈ ਗਈ ਹੈ। ਉਹਨਾ ਦੱਸਿਆ ਕਿ ਇਨਾਂ ਵਾਹਨਾਂ ਨਾਲ ਸਬੰਧਤ ਮੁਕੱਦਮਿਆਂ ਦਾ ਫੈਸਲਾ ਹੋ ਚੁੱਕਾ ਹੈ ਪਰ ਕਿਸੇ ਵਿਅਕਤੀ ਵੱਲੋਂ ਇਹ ਵਹੀਕਲ ਕਲੇਮ ਨਹੀ ਕੀਤੇ ਗਏ ਅਤੇ ਇਨ੍ਹਾਂ ਵਹੀਕਲਾਂ ਕਰਕੇ ਥਾਣਿਆਂ ਵਿਚ ਕਾਫੀ ਜਗਾ ਘੇਰੀ ਹੋਈ ਸੀ। ਇਸ ਦੇ ਵਾਲ ਹੀ ਇਹ ਵੀ ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਵੀ 161 ਵਹੀਕਲਾਂ ਦੀ ਨਿਲਾਮੀ ਕਰਵਾਈ ਗਈ ਸੀ। ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਵਹੀਕਲਾ ਦੀ ਨਿਲਾਮੀ ਹੋਣ ਨਾਲ ਥਾਣਿਆ ਅਤੇ ਪੁਲਿਸ ਲਾਈਨ ਵਿੱਚ ਕਾਫੀ ਜਗਾ ਖਾਲੀ ਹੋ ਜਾਵੇਗੀ। ਜਿਸਨੂੰ ਵਰਤੋਯੋਗ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਬਾਕੀ ਰਹਿੰਦੇ ਵਾਹਨਾਂ ਸਬੰਧੀ ਵੀ ਰਿਕਾਰਡ ਤਿਆਰ ਕਰਵਾਇਆ ਜਾ ਰਿਹਾ ਹੈ ਅਤੇ ਇਹ ਵਾਹਨ ਵੀ ਜਲਦੀ ਨਿਲਾਮ ਕੀਤੇ ਜਾਣਗੇ।
 
 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ