Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪ੍ਰਾਈਸਟਾਈਨ ਵਾਈਬ ਸਕੂਲ ਵਿੱਚ ਵਾਤਾਵਰਣ ਜਾਗਰੂਕਤਾ ਸੈਮੀਨਾਰ ਮੌਕੇ ਬੱਚਿਆਂ ਤੋਂ ਕਰਵਾਇਆ ਪ੍ਰਣ

May 23, 2026 05:15 PM
Rozana Sehaj times
ਕੋਟਕਪੂਰਾ :  ਜਦੋਂ ਪੰਜਾਬ ਵਿੱਚ ਹਰਿਆਵਲ ਹੀ ਹਰਿਆਵਲ ਅਰਥਾਤ ਸੰਘਣੇ ਜੰਗਲ ਸਨ, ਉਸ ਸਮੇਂ ਅਸੀਂ ਬਹੁਤ ਪਟਾਕੇ/ਆਤਿਸ਼ਬਾਜੀ ਚਲਾ ਲਈ ਪਰ ਹੁਣ ਜੇਕਰ ਅੰਨੇਵਾਹ ਜੰਗਲਾਂ ਦੀ ਕਟਾਈ ਦੇ ਬਾਵਜੂਦ ਵੀ ਅਸੀਂ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਉਹ ਦਿਨ ਦੂਰ ਨਹੀਂ, ਜਿਸ ਦਿਨ ਹਰ ਬੱਚਾ ਜਨਮ ਮੌਕੇ ਬਿਮਾਰ ਪੈਦਾ ਹੋਵੇਗਾ ਅਤੇ ਪੰਜਾਬ ਬੰਜਰ ਹੋ ਜਾਵੇਗਾ। ‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ’ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਪ੍ਰਾਈਸਟਾਈਨ ਵਾਈਬ ਸਕੂਲ ਵਿਖੇ ਕਰਵਾਏ ਗਏ ਵਾਤਾਵਰਣ ਜਾਗਰੂਕਤਾ ਸੈਮੀਨਾਰ ਦੌਰਾਨ ਮੁੱਖ ਵਕਤਾ ਵਜੋਂ ਪੁੱਜੇ ਸੁਸਾਇਟੀ ਦੇ ਪੈ੍ਰਸ ਸਕੱਤਰ ਅਤੇ ਸਮਾਜਸੇਵੀ ਗੁਰਿੰਦਰ ਸਿੰਘ ਕੋਟਕਪੂਰਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਜ ਘਰ ਘਰ ਲੱਗੇ ਦਵਾਈਆਂ ਵਾਲੇ ਡੱਬੇ ਇਸ ਗੱਲ ਦਾ ਸੰਕੇਤ ਹਨ ਕਿ ਵਾਤਾਵਰਣ ਦੇ ਵਿਗਾੜ ਕਰਕੇ ਹੀ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਤੇ ਜੇਕਰ ਅਸੀਂ ਵਾਤਾਵਰਣ ਦੀ ਸੰਭਾਲ ਕਰਨੀ ਸ਼ੁਰੂ ਕਰ ਦਿੱਤੀ ਤਾਂ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਹੋਣੀ ਸੁਭਾਵਿਕ ਹੈ। ਉਹਨਾਂ ਅੰਕੜਿਆਂ ਸਹਿਤ ਦਲੀਲਾਂ ਦੇ ਕੇ ਪਾਣੀ ਦੀ ਬੱਚਤ, ਸਦਵਰਤੋਂ, ਵੱਧ ਤੋਂ ਵੱਧ ਬੂਟੇ ਲਾਉਣ, ਉਹਨਾ ਦੀ ਸੰਭਾਲ ਕਰਨ, ਕੁਦਰਤੀ ਸਰੋਤਾਂ ਨੂੰ ਬਚਾਉਣ ਬਾਰੇ ਵਿਸਥਾਰ ’ਚ ਸਮਝਾਇਆ ਕਿ ਅੱਜ ਤੋਂ ਦੋ ਦਹਾਕੇ ਅਰਥਾਤ 20 ਸਾਲ ਪਹਿਲਾਂ ਅਤੇ ਵਰਤਮਾਨ ਸਮੇਂ ਵਿੱਚ ਵਾਤਾਵਰਣ ਦੀ ਸੰਭਾਲ ਪੱਖੋਂ ਅਸੀਂ ਬਹੁਤ ਪੱਛੜ ਗਏ ਹਾਂ। ਉਹਨਾ ਦੱਸਿਆ ਕਿ ਦੁਬਈ ਵਰਗੀ ਮਾਰੂਥਲ ਵਾਲੀ ਧਰਤੀ ਨੂੰ ਉੱਥੋਂ ਦੇ ਵਸਨੀਕਾਂ ਨੇ ਹਰਿਆ ਭਰਿਆ ਕਰ ਦਿੱਤਾ ਪਰ ਸਾਡੀਆਂ ਗਲਤ ਨੀਤੀਆਂ ਅਤੇ ਮਾੜੀਆਂ ਆਦਤਾਂ ਨਾਲ ਖੁਸ਼ਹਾਲ ਤੇ ਰੰਗਲਾ ਅਰਥਾਤ ਹਰਿਆਵਲ ਵਾਲਾ ਪੰਜਾਬ ਬੰਜਰ ਹੋਣ ਵਾਲੀ ਸਥਿੱਤੀ ਵੱਲ ਵੱਧ ਰਿਹਾ ਹੈ ਤੇ ਅਸੀਂ ਕੋਈ ਚਿੰਤਾ ਤੱਕ ਪ੍ਰਗਟਾ ਨਹੀਂ ਰਹੇ। ਪ੍ਰੋ. ਹਰਪ੍ਰੀਤ ਸਿੰਘ ਨੇ ਮੁੱਖ ਵਕਤਾ ਗੁਰਿੰਦਰ ਸਿੰਘ ਅਤੇ ਸੁਸਾਇਟੀ ਦੇ ਸੀਨੀਅਰ ਮੈਂਬਰ ਵਰਿੰਦਰਪਾਲ ਸਿੰਘ ਅਰਨੇਜਾ ਐਲ.ਆਈ.ਸੀ. ਐਡਵਾਈਜਰ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਬੱਚਿਆਂ ਉਪਰ ਇਸ ਸੈਮੀਨਾਰ ਦਾ ਚੰਗਾ ਪ੍ਰਭਾਵ ਪੈਣਾ ਸੁਭਾਵਿਕ ਹੈ। ਉਹਨਾ ਦੱਸਿਆ ਕਿ ਮੈਡਮ ਰੀਮਾ ਬਾਂਸਲ, ਮੈਡਮ ਸਪਨਾ ਕਮਲ ਅਤੇ ਪ੍ਰੋ ਸੁਖਪ੍ਰੀਤ ਕੌਰ ਸਮੇਤ ਸਮੁੱਚੇ ਸਟਾਫ ਨੇ ਵੀ ਵਾਤਾਵਰਣ ਦੀ ਸੰਭਾਲ ਲਈ ਕੀਤੀ ਇਕ ਇਕ ਗੱਲ ਨੂੰ ਪ੍ਰਵਾਨ ਕਰਦਿਆਂ ਸੰਤੁਸ਼ਟੀ ਅਤੇ ਸਹਿਮਤੀ ਪ੍ਰਗਟਾਈ ਹੈ। ਉਹਨਾ ਦੱਸਿਆ ਕਿ ਸਕੂਲ ਦਾ ਚੌਗਿਰਦਾ ਹਰਿਆ ਭਰਿਆ ਹੋਣ ਦਾ ਇਕ ਕਾਰਨ ਇਹ ਵੀ ਹੈ ਕਿ ਹਰ ਇਕ ਵਿਦਿਆਰਥੀ/ਵਿਦਿਆਰਥਣ ਆਪਣੇ ਜਨਮਦਿਨ ਮੌਕੇ ਇਕ ਇਕ ਬੂਟਾ ਲਾ ਕੇ ਉਸ ਦੀ ਸੰਭਾਲ ਯਕੀਨੀ ਬਣਾਉਂਦਾ ਹੈ। ਅੰਤ ਵਿੱਚ ਬੱਚਿਆਂ ਨੂੰ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਮੁਫਤ ਵੰਡੀਆਂ ਗਈਆਂ। ਬੱਚਿਆਂ ਨੇ ਸਾਰੀ ਉਮਰ ਪਟਾਕੇ ਨਾ ਚਲਾਉਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਬੱਚਿਆਂ ਨੇ ‘ਜਾਗਾਂਗੇ-ਜਗਾਵਾਂਗੇ-ਵਾਤਾਵਰਣ ਬਚਾਵਾਂਗੇ’ ਦੇ ਨਾਹਰਿਆਂ ਨਾਲ ਸਕੂਲ ਦਾ ਕੰਪਲੈਕਸ ਗੂੰਜ਼ਣ ਲਾ ਦਿੱਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ