Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

May 23, 2026 06:00 PM
Rozana Sehaj times
ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਅਹਿਮ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਨੂੰ ਸਾਂਝਾ ਕੀਤਾ ਗਿਆ। ਸ. ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਵਰਕਰ ਅਤੇ ਆਗੂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸਾਰਿਆਂ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਸ.  ਬਰਸਟ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ