Sunday, May 05, 2024

Chandigarh

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

June 24, 2021 07:17 PM
SehajTimes
ਚੰਡੀਗੜ੍ਹ/ਲੁਧਿਆਣਾ : ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਅਤੇ ਉਨ੍ਹਾਂ ਦੇ ਤਣਾਅ ਨੂੰ ਦੂਰ ਕਰਨ ਵਿੱਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ਲਈ ਇੱਕ ਵਿਸ਼ੇਸ਼ ‘ਹੈਪੀਨੇਸ ਪ੍ਰੋਗਰਾਮ‘ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ ਅਤੇ ਭਰੋਸਾ ਦਿੱਤਾ ਕਿ ਇਸ ਪ੍ਰੋਗਰਾਮ ਨੂੰ ਜਲਦ ਤੋਂ ਜਲਦ ਆਰੰਭ ਕੀਤਾ ਜਾਵੇਗਾ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਫ਼ਗ਼ਾਨਿਸਤਾਨ ਤੋਂ ਟਰੈਕਟਰ ਨਹੀਂ ਲੈ ਕੇ ਆਏ 25 ਲੱਖ ਕਿਸਾਨ, ਸਰਕਾਰ ਸ਼ਰਮ ਕਰੇ : ਟਿਕੈਤ

 

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਇਹ ਗੱਲ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਆਨ ਲਾਈਨ ਈਵੈਂਟ, ਹੈਪੀਨੈਸ ਮਾਰਕੀਟ ਮੌਕੇ ਸ਼ਿਰਕਤ ਕਰਦਿਆਂ ਕਹੀ। ਪੀ.ਵਾਈ.ਡੀ.ਬੀ. ਦੇ ਚੇਅਰਮੈਨ ਇਸ ਸਮਾਰੋਹ ਦੇ ਮੁੱਖ ਮਹਿਮਾਨ ਸਨ।  ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਂਹੈਪੀਨੈਸ ਮਾਰਕੀਟ‘ ਦਾ ਵਿਚਾਰ ਹਰੇਕ ਵਿੱਚ ਸਕਾਰਾਤਮਕਤਾ ਅਤੇ ਖੁਸ਼ਹਾਲੀ ਫੈਲਾਉਣ ਲਈ ਸਿਰਜਣਾਤਮਕ ਵਿਚਾਰ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦਿ੍ਰਸ਼ ਵਿੱਚ ਜਿਥੇ ਚੱਲ ਰਹੀ ਕੋਵਿਡ ਮਹਾਂਮਾਰੀ ਕਾਰਨ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ, ਉਥੇ ਸਾਡੀ ਨੌਜਵਾਨ ਪੀੜੀ ਵੀ ਤਣਾਅ ਵਿੱਚ ਹੈ। ਉਨ੍ਹਾਂ ਕਿਹਾ ਕਿ ਇੱਕ ‘ਹੈਪੀਨੇਸ ਪ੍ਰੋਗਰਾਮ‘ ਵਿਸ਼ੇਸ਼ ਤੌਰ ‘ਤੇ ਪੀ.ਵਾਈ.ਡੀ.ਬੀ. ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਨੌਜਵਾਨਾਂ ਨੂੰ ਤਣਾਅਮੁਕਤ ਕਰਨ ਦਾ ਕੰਮ ਕਰਦਾ ਹੈ।  ਉਨ੍ਹਾ ਕਿਹਾ ਕਿ ਅੰਦਰੂਨੀ ਖੁਸ਼ਹਾਲੀ ਸਾਨੂੰ ਨਵੇਂ ਵਿਚਾਰਾਂ ਦੀ ਪੜਚੋਲ ਕਰਨ ਦੀ ਅਗਵਾਈ ਕਰਦੀ ਹੈ ਅਤੇ ਮਾਨਸਿਕ ਤੰਦਰੁਸਤੀ ਮੌਜੂਦਾ ਜੀਵਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ. ਉਨ੍ਹਾਂ ਕਾਲਜ ਦੇ ਪਿ੍ਰੰਸੀਪਲ ਅਤੇ ਪ੍ਰਬੰਧਕੀ ਟੀਮ ਨੂੰ ਅਜਿਹੇ ਸ਼ਾਨਦਾਰ ਸਮਾਗਮ ਲਈ ਵਧਾਈ ਦਿੱਤੀ। ਕਾਲਜ ਦੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਚਾਰਾਂ ਬਾਰੇ ਚਾਨਣਾ ਪਾਇਆ ਜੋ ਨੌਜਵਾਨਾਂ ਵਿੱਚ ਖੁਸ਼ਹਾਲੀ ਲਿਆਉਣਗੇ। ਉਨ੍ਹਾਂ ਦੱਸਿਆ ਕਿ ਮਨੁੱਖ ਪਰਮ ਪਿਤਾ ਪ੍ਰਮਾਤਮਾ ਦੀ ਸਭ ਤੋਂ ਖੂਬਸੂਰਤ ਰਚਨਾ ਹੈ ਅਤੇ ਆਪਣੀ ਕਿਸਮਤ ਦਾ ਮਾਲਕ ਖੁਦ ਹੈ। ਇਸ ਸ਼ੋਅ ਦੇ ਜੱਜ ਰਸ਼ਮੀ ਗਰੋਵਰ, ਐਸੋਸੀਏਟ ਪ੍ਰੋਫੈਸਰ (ਸੇਵਾ ਮੁਕਤ) ਇੰਗਲਿਸ਼ ਵਿਭਾਗ, ਗੌਰਮਿੰਟ ਕਾਲਜ ਫਾਰ ਗਰਲਜ਼, ਲੁਧਿਆਣਾ, ਡਾ.ਅਦਿਤੀ ਸਤੀਜਾ ਮਨੋਵਿਗਿਆਨ ਵਿਭਾਗ ਦੀ ਮੁਖੀ, ਖਾਲਸਾ ਕਾਲਜ ਫਾਰ ਵੂਮੈਨ ਅਤੇ ਡਾ. ਜਸਪ੍ਰੀਤ ਕੌਰ, ਸ੍ਰੀ ਅਰੋਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ ਦੀ ਸਹਾਇਕ ਪ੍ਰੋਫੈਸਰ ਸਨ। ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ। ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਨ ਲਾਏ. ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਕੁਲ 23 ਟੀਮਾਂ ਨੇ ਭਾਗ ਲਿਆ ਅਤੇ ਥੀਮਾਂ ਦੇ ਅਧਾਰ ਤੇ ਵੱਖ-ਵੱਖ ਗਤੀਵਿਧੀਆਂ ‘ਤੇ ਪ੍ਰਦਰਸ਼ਨ ਕੀਤਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ