Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਚੋਣਾਂ ਵਾਲੇ ਦਿਨ ਡਰਾਈ ਡੇਅ ਘੋਸ਼ਿਤ

May 23, 2026 06:18 PM
Rozana Sehaj times

ਅੰਮ੍ਰਿਤਸਰ : ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ। ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ