ਮੋਹਾਲੀ : ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਰੈਲੀਆਂ, ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜ਼ੋਰ ਫੜ ਗਿਆ ਹੈ, ਵਿਧਾਇਕ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਦੇ ਹੱਕ ਵਿੱਚ ਚੋਣ ਰੈਲੀਆਂ ,ਨੁੱਕੜ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਉਮੀਦਵਾਰ ਜੁਗਵਿੰਦਰ ਕੌਰ, ਫ਼ੇਜ਼ 11, ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 16 ਤੋਂ ਉਮੀਦਵਾਰ -ਅਮਰਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ -25 ਤੋਂ ਉਮੀਦਵਾਰ -ਬਲਜਿੰਦਰ ਕੌਰ ਪਤਨੀ ਹਰਦੀਪ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਕਤਾਰ ਦਿਨ ਪ੍ਰਤੀ ਦਿਨ ਲਮੇਰੀ ਹੁੰਦੀ ਜਾ ਰਹੀ ਹੈ, ਕਿਉਂਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਅਪਣਾ ਕੇ ਦੇਖ ਲਿਆ ਹੈ ਅਤੇ ਲੋਕਾਂ ਦਾ ਇਹਨਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ, ਉਹ ਹੁਣ ਪੰਜਾਬ ਦਾ ਸੁਰੱਖਿਤ ਭਵਿੱਖ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਦੇ ਹੱਥ ਵਿੱਚ ਵੇਖ ਰਹੇ ਹਨ, ਜਿਸ ਦੇ ਲਈ ਉਹ ਇਹਨਾਂ ਨਗਰ ਨਿਗਮ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ 50 ਦੇ 50 ਉਮੀਦਵਾਰਾਂ ਨੂੰ ਵੱਡੇ ਅੰਤਰ ਨਾਲ ਜਿਤਾਉਣ ਦੀ ਤਿਆਰੀ ਕਰ ਚੁੱਕੇ ਹਨ।, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਮੀਦਵਾਰਾਂ ਵੱਲੋਂ ਆਪਣੇ ਪੱਧਰ ਤੇ ਜਿੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿੱਚ ਸਥਾਨਕ ਵੋਟਰਾਂ ਵੱਲੋਂ ਆਪੋ - ਆਪਣੀਆਂ ਜਿੰਮੇਵਾਰੀਆਂ ਪੂਰੀ ਜਿੰਮੇਵਾਰੀ ਦੇ ਨਾਲ ਸੰਭਾਲ ਰੱਖੀਆਂ ਹਨ ਅਤੇ ਜਿਸ ਦੇ ਨਾਲ ਵਿਰੋਧੀ ਪਾਰਟੀ ਦੇ ਨੇਤਾਵਾਂ ਵਿੱਚ ਨਿਰਾਸ਼ਾ ਘਰ ਕਰ ਚੁੱਕੀ ਹੈ, ਉਹ ਇਹਨਾਂ ਨਗਰ ਨਿਗਮ ਚੋਣਾਂ ਦੇ ਵਿੱਚ ਵਿਰੋਧੀ ਪਾਰਟੀ ਵਾਲੇ ਉਮੀਦਵਾਰ ਹੁਣੇ ਤੋਂ ਹੀ ਆਪਣੀ ਹਾਰ ਸਵੀਕਾਰ ਕਰ ਚੁੱਕੇ ਹਨ, ਕਿਉਂਕਿ ਜਦੋਂ ਕਾਂਗਰਸ ਪਾਰਟੀ ਦੇ ਜਰਨੈਲ ਖੁਦ ਹੀ ਨਗਰ ਨਿਗਮ ਦੀ ਚੋਣ ਨਹੀਂ ਲੜ ਰਹੇ , ਤਾਂ ਫਿਰ ਉਹ ਆਪਣੇ ਉਮੀਦਵਾਰਾਂ ਤੋਂ ਕੀ ਆਸ ਕਰ ਸਕਦੇ ਹਨ, ਉਹਨਾਂ ਕਿਹਾ ਕਿ ਮੋਹਾਲੀ ਸਫਾਈ ਦੇ ਪੱਖੋਂ ਮੇਰੇ ਬਤੌਰ ਮੇਅਰ ਦੇ ਕਾਰਜਕਾਲ ਵਿੱਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਸ਼ਹਿਰ ਸੀ, ਪਰੰਤੂ ਹੁਣ ਇਹ ਬਿਲਕੁਲ ਪਿੱਛਾ ਚਲਾ ਗਿਆ ਹੈ, ਪਿਛਲੇ ਪੰਜ ਸਾਲਾਂ ਦੇ ਵਿੱਚ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੱਲੋਂ ਸਫਾਈ ਦੇ ਮਾਮਲੇ ਵਿੱਚ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਸਿਰਫ ਲੋਕਾਂ ਨੂੰ ਗੁਮਰਾਹ ਕਰਨ ਦੇ ਹੀ ਲੱਗੇ ਰਹੇ, ਪ੍ਰੰਤੂ ਹੁਣ ਮੋਹਾਲੀ ਦੇ ਲੋਕੀ ਸਿੱਧੂ ਭਰਾਵਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਉਹ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਅੱਜ ਵਾਰਡ ਨੰਬਰ 19 ਵਾਰਡ ਨੰਬਰ 16 ਵਾਰਡ ਨੰਬਰ 25 ਅਤੇ ਹੋਰ ਵੀ ਕਈ ਹੋਰ ਵਾਰਡਾਂ ਦੇ ਵਿੱਚ ਚੋਣ ਪ੍ਰਚਾਰ ਕਰਕੇ ਆਏ ਹਨ ਅਤੇ ਕਈ ਨੁਕੜ ਮੀਟਿੰਗਾਂ ਨੂੰ ਸੰਬੋਧਨ ਵੀ ਕੀਤਾ ਹੈ। ਇਸ ਸਮੇਂ ਦੇ ਦੌਰਾਨ ਲੋਕਾਂ ਵੱਲੋਂ ਖੁਦ ਹੀ ਆਪ ਮੁਹਾਰੇ ਹੋ ਕੇ ਉਹਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨ ਦਾ ਐਲਾਨ ਕੀਤਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਵੱਡਾ ਹੋ ਰਿਹਾ ਹੈ। ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੀ ਮੂੰਹ ਬੋਲਦੀ ਤਸਵੀਰ ਹੈ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ, ਬਲਜਿੰਦਰ ਕੌਰ ਪਤਨੀ ਹਰਦੀਪ ਸਿੰਘ, ਸਵਿਤਾ ਪਰਿੰਜਾ, ਚਰਨਜੀਤ ਕੌਰ, ਨਵਜੋਤ ਸਿੰਘ , ਮਹਿੰਦਰ ਸਿੰਘ ਮਲੋਆ, ਬਲਵੀਰ ਮਸੀਹ, ਸੁਖਚੈਨ ਸਿੰਘ ਸੈਕਟਰ 80, ਮਨਜੀਤ ਸਿੰਘ, ਸੰਜੀਵ ਕੁਮਾਰ ਰਿਟਾਇਰਡ ਐਕਸੀਅਨ, ਕੁਲਦੀਪ ਸਿੰਘ ,ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਿੰਦਰ ਸਿੰਘ,R.S ਢਿਲੋਂ , ਸੁਖਮਿੰਦਰ ਸਿੰਘ ਬਰਨਾਲਾ, ਅਕਬਿੰਦਰ ਸਿੰਘ ਗੋਸਲ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ, ਵੀ ਹਾਜ਼ਰ ਸਨ
ਫੋਟੋ ਕੈਪਸ਼ਨ :
ਵਿਧਾਇਕ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਦੌਰਾਨ