Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਵਿਦੇਸ਼ਾਂ ਵਿੱਚ ਵੀ ਹੈ "ਆਪ" ਦੀ "ਸਿੱਖਿਆ ਕ੍ਰਾਂਤੀ" ਦੀ ਧੂਮ :ਕੈਬਨਿਟ ਮੰਤਰੀ ਗੋਇਲ

May 23, 2026 09:12 PM
Rozana Sehaj times
ਲਹਿਰਾਗਾਗਾ :--ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀ ਵੱਧ ਚੜ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ ।ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਅਮਰਦਾਸ ਸਿੰਘ ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਦੀਹਰੀ /ਰਾਏਧੜਾਨਾ ਦੀ ਵਿਦਿਆਰਥਣ ਗਗਨਦੀਪ ਕੌਰ ਜਿਸ ਨੇ 500 ਅੰਕਾਂ ਵਿੱਚੋਂ 485 ਅੰਕ ਪ੍ਰਾਪਤ ਕਰਕੇ ਸੂਬਾ ਪੱਧਰੀ ਮੈਰਿਟ ਵਿੱਚ 16ਵਾਂ ਸਥਾਨ ਹਾਸਲ ਕੀਤਾ ਹੈ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੇਰੇ ਲਈ ਮਾਨ ਦੀ ਗੱਲ ਹੈ ਕਿ ਮੇਰੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਹੋਰ ਖੇਤਰ ਵਿੱਚ ਮੱਲਾ ਮਾਰ ਰਹੇ ਹਨ, ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਦੀ ਧੂਮ ਹੈ, ਦੇਸ਼ ਦੇ ਵੱਖ-ਵੱਖ ਸੂਬੇ ਜਿੱਥੇ ਪੰਜਾਬ ਦੇ ਸਿੱਖਿਆ ਮਾਡਲ ਨੂੰ ਅਪਣਾ ਰਹੇ ਹਨ ਉਥੇ ਹੀ ਵਿਦੇਸ਼ਾਂ ਵਿੱਚ ਵੀ ਪੰਜਾਬ ਦਾ ਸਿੱਖਿਆ ਮਾਡਲ ਲਾਗੂ ਹੋ ਰਿਹੈ। ਸਰਕਾਰ ਵੱਲੋਂ ਅਧਿਆਪਕਾਂ ਦੇ ਵਫਦ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਦੇ ਬਦਲਾਵ ਸਬੰਧੀ ਟ੍ਰੇਨਿੰਗ ਲੈਣ ਲਈ ਵੀ ਭੇਜਿਆ ਜਾ ਰਿਹੈ, ਜਿਸ ਦਿਨ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਕਿਉਂਕਿ ਪੰਜਾਬ ਦੀ ਜਨਤਾ ਉਕਤ ਫਿਰਕਾਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੀ। ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ ਨਾਲ ਪੂਰਾ ਸਟਾਫ ਅਤੇ ਖੇਡ ਦੇ ਮੈਦਾਨ ਉਪਲਬਧ ਕਰਵਾਏ ਜਾ ਰਹੇ ਹਨ, ਉੱਥੇ ਹੀ ਬੱਚਿਆਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਹੀ ਅਧਿਆਪਕ ਮਾਪਿਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਂਦੀ ਹੈ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਮਿਲ ਸਕੇ ਅਤੇ ਅਧਿਆਪਕ ਮਾਪਿਆਂ ਦਾ ਮਿਲਣ ਹੋਵੇ, ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ, ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦੇਵੇਗੀ। ਇਸ ਮੌਕੇ ਮੰਤਰੀ ਗੋਇਲ ਦੇ ਭਰਾ ਨਰਿੰਦਰ ਗੋਇਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ,ਹਰਪਾਲ ਸਿੰਘ ਕੋਆਰਡੀਨੇਟਰ ਹਲਕਾ ਲਹਿਰਾ, ਨੈਬ ਸਿੰਘ ਪਿੰਡ ਰਾਏਧਰਾਣਾ, ਸੁਖਦਰਸ਼ਨ ਸ਼ਰਮਾ ਬਲਾਕ ਸਮਤੀ ਮੈਂਬਰ, ਅਜੈਬ ਸਿੰਘ ਪਿੰਡ ਰਾਏਧਰਾਣਾ, ਸਕੂਲ ਸਟਾਫ ਤੋਂ ਇਲਾਵਾ ਹੋਰ ਵੀ ਆਪ ਆਗੂ ਅਤੇ ਵਲੰਟੀਅਰ ਹਾਜ਼ਰ ਸਨ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ