ਸਮਾਣਾ : ਪਿੰਡ ਪ੍ਰੇਮ ਸਿੰਘ ਵਾਲਾ ਵਿਖੇ ਦੋ ਦਿਨੀ ਖੇਡਾਂ ਪ੍ਰੇਮ ਸਿੰਘ ਵਾਲੇ ਦੀਆਂ 5ਵੇਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੇ ਰਿਬਨ ਕੱਟ ਕੇ ਟੂਰਨਾਮੈਂਟ ਦਾ ਸ਼ੁਭਆਰੰਭ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ, ਪਿੰਡ ਵਾਸੀ ਅਤੇ ਨੌਜਵਾਨ ਖਿਡਾਰੀ ਮੌਜੂਦ ਰਹੇ। ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਤਾਂ ਜੋ ਉਹ ਸਰੀਰਿਕ ਅਤੇ ਮਾਨਸਿਕ ਤੌਰ ਤੰਦਰੁਸਤ ਰਹਿਣ ਅਤੇ ਜੀਵਨ ਵਿੱਚ ਅਨੁਸ਼ਾਸਨ ਅਤੇ ਆਤਮਵਿਸ਼ਵਾਸ ਨਾਲ ਅੱਗੇ ਵਧ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸਦੇ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਟੂਰਨਾਮੈਂਟ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਦੇ ਹਨ।
ਟੂਰਨਾਮੇਂਟ ਦੇ ਆਯੋਜਕਾਂ ਅਤੇ ਸਮੂੰਹ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਨੂੰ ਯਾਦ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਰਬਾਰਾ ਸਿੰਘ ਤੁੱਲੇਵਾਲ ਬਲਾਕ ਸਮੰਤੀ ਮੈਂਬਰ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਦਰਬਾਰਾ ਸਿੰਘ ਡਰੌਲੀ, ਬਲਵਿੰਦਰ ਵੜੈਚ, ਜਗਤਾਰ ਸਿੰਘ ਸਰਪੰਚ ਬੁਜਰਕ, ਜਸਵੰਤ ਸਿੰਘ ਸਰਪੰਚ, ਸ਼ਮਸ਼ੇਰ ਸਿੰਘ ਮੈਂਬਰ, ਪ੍ਰਕਾਸ਼ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਸੋਹੀ, ਮਨਦੀਪ ਸਿੰਘ ਧਾਲੀਵਾਲ, ਜਗਤਾਰ ਸਿੰਘ ਉੱਪਲ, ਬੱਬਲੀ ਖੰਗੂੜਾ, ਦਰਸ਼ਨ ਸਿੰਘ ਧਾਲੀਵਾਲ, ਨਿਸ਼ਾਨ ਸਿੰਘ ਸੋਹੀ, ਬਲਵਿੰਦਰ ਸਿੰਘ ਫੋਜੀ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।
....................................