Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

May 23, 2026 09:17 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਮੇ ਸਮੇਂ ਤੋਂ ਚਲਦੇ ਆ ਮੈਂਬਰ ਅਤੇ ਸਿੱਖੀ ਪ੍ਰਚਾਰ ਲਈ ਸੇਵਾਵਾਂ ਨਿਭਾ ਰਹੇ ਬਾਬਾ ਬੂਟਾ ਸਿੰਘ ਇਸ ਅਸਥਾਨ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਨਿਭਾ ਰਹੇ ਹਨ, ਜਿਨ੍ਹਾਂ ਨੂੰ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਦਾ ਵੀ ਸਹਿਯੋਗ ਹੈ। ਪਰ ਕੁਝ ਲੋਕਾਂ ਵੱਲੋਂ ਆਪਣੇ ਤੌਰ ਤੇ ਕਮੇਟੀ ਬਣਾ ਕੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਜਾਇਦਾਦ ਨੂੰ ਹਥਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮਾਨਯੋਗ ਹਾਈਕੋਰਟ ਨੇ ਵੀ ਸਟੇਅ ਕੀਤਾ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਕਮੇਟੀ ਨੂੰ ਭੰਗ ਕੀਤਾ ਹੋਇਆ ਹੈ‌। ਅਜਿਹੇ ਵਿਚ ਕੁਝ ਲੋਕਾਂ ਦਾ ਗੁਰਦੁਆਰਾ ਸਾਹਿਬ ਤੇ ਕਬਜ਼ਾ ਕਰਨ ਦਾ ਯਤਨ ਸਿੱਖ ਸੰਗਤਾਂ ਅੰਦਰ ਵੱਡਾ ਰੋਸ ਪੈਦਾ ਕਰਨ ਵਾਲਾ ਹੈ। 
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕ ਕਬਜ਼ਾ ਕਰਨ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਹਨ ਜਦਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਦੀ ਅਜਿਹੀ ਨੀਤੀ ਜ਼ਬਰੀ ਕਬਜ਼ਾ ਕਰਨ ਵਾਲਿਆਂ ਨੂੰ ਮੂਕ ਸਹਿਮਤੀ ਲਗਦਾ ਹੈ, ਜੋ ਵੱਡੇ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਬੇਲੋੜੀ ਦਖਲ-ਅੰਦਾਜੀ ਹੈ, ਜਿਸ ਨਾਲ ਇਲਾਕੇ ਦਾ ਮਹੌਲ ਖ਼ਰਾਬ ਹੋ ਰਿਹਾ ਹੈ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਜਿਹੇ ਲੋਕਾਂ ਨੂੰ ਰੋਕਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਵੀ ਵਧੀਕੀ ਹੁੰਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ