Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਮਾਜ ਸੇਵੀ ਲੱਖੀ ਸ਼ਾਹ ਦੀ ਨਗਰ ਕੌਂਸਲ ਉਮੀਦਵਾਰਾਂ ਨੂੰ ਅਪੀਲ

May 23, 2026 09:22 PM
Rozana Sehaj times

ਮੋਰਿੰਡਾ : ਸਮਾਜ ਸੇਵੀ ਲੱਖੀ ਸ਼ਾਹ ਨੇ ਨਗਰ ਕੌਂਸਲ ਚੋਣਾਂ ਲੜ ਰਹੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਨੂੰ ਸਿਰਫ਼ ਰਾਜਨੀਤਿਕ ਮੁਕਾਬਲਾ ਹੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਤਾਂ ਜੋ ਇਹ ਸਿਆਸੀ ਲੜਾਈ ਨਿੱਜੀ ਜਾਂ ਪਰਿਵਾਰਕ ਦੁਸ਼ਮਣੀ ਵਿੱਚ ਨਾ ਬਦਲੇ ਅਤੇ ਸ਼ਹਿਰ ਵਿੱਚ ਨਫ਼ਰਤ ਦਾ ਮਾਹੌਲ ਪੈਦਾ ਨਾ ਹੋਵੇ। ਲੱਖੀ ਸ਼ਾਹ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਜੇਕਰ ਕਿਸੇ ਵੀ ਪਾਰਟੀ ਦੇ ਜਾਂ ਆਜ਼ਾਦ ਉਮੀਦਵਾਰ ਕਿਸੇ ਗਲੀ-ਮੁਹੱਲੇ ਵਿੱਚ ਆਹਮੋ-ਸਾਹਮਣੇ ਹੋ ਜਾਣ ਤਾਂ ਉਹ ਇੱਕ-ਦੂਜੇ ਨੂੰ ਗੁੱਸੇ ਨਾਲ ਦੇਖਣ ਦੀ ਬਜਾਏ ਪੂਰਨ ਸਤਿਕਾਰ ਨਾਲ ਪੇਸ਼ ਆਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਗੂਆਂ ਦੇ ਅਜਿਹੇ ਵਤੀਰੇ ਨਾਲ ਹੀ ਵਰਕਰ ਵੀ ਸੰਜਮ ਵਰਤਣਗੇ ਅਤੇ ਸਿਆਸੀ ਲੜਾਈ ਨਿੱਜੀ ਲੜਾਈ ਦਾ ਰੂਪ ਨਹੀਂ ਧਾਰੇਗੀ।
ਉਨ੍ਹਾਂ ਨੌਜਵਾਨਾਂ ਨੂੰ ਵੀ ਸੁਚੇਤ ਕੀਤਾ ਕਿ ਸੋਸ਼ਲ ਮੀਡੀਆ 'ਤੇ ਕੋਈ ਵੀ ਭੜਕਾਊ ਗੱਲ ਜਾਂ ਅਫ਼ਵਾਹ ਸ਼ੇਅਰ ਕਰਨ ਤੋਂ ਪਹਿਲਾਂ ਸੋਚ-ਵਿਚਾਰ ਕਰ ਲੈਣ, ਕਿਉਂਕਿ ਇੱਕ ਗਲਤ ਪੋਸਟ ਨਾਲ ਸਾਰੇ ਸ਼ਹਿਰ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਲੱਖੀ ਸ਼ਾਹ ਨੇ ਉਮੀਦ ਜਤਾਈ ਕਿ ਸਾਰੇ ਉਮੀਦਵਾਰ ਤੇ ਸ਼ਹਿਰ ਵਾਸੀ ਸ਼ਾਂਤਮਈ ਚੋਣਾਂ ਲਈ ਸਹਿਯੋਗ ਦੇਣਗੇ ਅਤੇ ਸਮਾਣਾ ਦੀ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਰੱਖਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ