Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਖੰਡੇਬਾਦ ਵਿਖੇ ਸੈਂਕੜੇ ਟਕਸਾਲੀ ਕਾਂਗਰਸੀ ਪਰਿਵਾਰ "ਆਪ" 'ਚ ਸ਼ਾਮਿਲ

May 24, 2026 05:41 PM
Rozana Sehaj times
ਸੰਗਰੂਰ : ਬੇਸ਼ੱਕ ਵਿਧਾਨ ਸਭਾ ਚੋਣਾਂ ਵਿੱਚ ਕਰੀਬ 9 ਮਹੀਨੇ ਦਾ ਸਮਾਂ ਬਾਕੀ ਹੈ। ਬਾਵਜੂਦ ਇਸਦੇ ਹਲਕਾ ਲਹਿਰਾਗਾਗਾ ਅੰਦਰ ਜਿੱਥੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਿਆਸੀ ਜ਼ਮੀਨ ਤਲਾਸ਼ੀ ਜਾ ਰਹੀ ਹੈ ਉੱਥੇ ਹੀ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਕੀਤੇ ਗਏ ਅਤੇ ਕੀਤੇ ਜਾ ਰਹੇ ਕੰਮਾਂ ਲੋਕਾਂ ਦੇ ਸਿਰ ਚੜ ਕੇ ਬੋਲ ਰਹੇ ਹਨ, ਜਿਸ ਦੇ ਚਲਦੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ "ਆਪ" ਵਿੱਚ ਸ਼ਾਮਿਲ ਹੋ ਰਹੇ ਹਨ। ਬੀਤੇ ਦਿਨੀ ਇੱਕ ਨਾਮਵਰ ਆੜਤੀ ਦਾ "ਆਪ" ਵਿੱਚ ਸ਼ਾਮਿਲ ਹੋਣਾ ਵਿਰੋਧੀਆਂ ਨੂੰ ਸਕਤੇ ਵਿੱਚ ਪਾ ਗਿਆ ,ਉੱਥੇ ਹੀ ਅੱਜ ਪਿੰਡ ਖੰਡੇਬਾਦ ਵਿਖੇ ਸੈਂਕੜੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਮੰਤਰੀ ਗੋਇਲ ਦੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਿਲ ਸਨ।ਪਿੰਡ ਖੰਡੇਬਾਦ ਵਿਖੇ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਮੰਤਰੀ ਗੋਇਲ ਨੇ ਆਪਣੀ ਧਰਮ ਪਤਨੀ ਸ਼੍ਰੀਮਤੀ ਸੀਮਾ ਗੋਇਲ ਅਤੇ ਬੇਟੇ ਗੌਰਵ ਗੋਇਲ ਨਾਲ ਸ਼ਿਰਕਤ ਕਰਦਿਆਂ "ਆਪ" ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ, ਪਿੰਡ ਨਿਵਾਸੀਆਂ ਵੱਲੋਂ ਗੋਇਲ ਪਰਿਵਾਰ ਦਾ ਭਰਵਾਂ ਸਵਾਗਤ ਕੀਤਾ ਗਿਆ। ਮੰਤਰੀ ਗੋਇਲ ਨੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਦੱਸਦਿਆਂ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਇਆ। ਦੂਜੇ ਪਾਸੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਟਕਸਾਲੀ ਪਰਿਵਾਰਾਂ ਦੇ ਦਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ ਪੁੱਤਰ ਸਾਬਕਾ ਸਰਪੰਚ ਰਾਮਕਰਤਾਰ ਸਿੰਘ,ਰਵੀ ਸਰਾਓ, ਤਰਸੇਮ ਸਿੰਘ, ਅਮਰ ਚੈਨ ਸਿੰਘ, ਗਮਦੂਰ ਸਿੰਘ, ਮਨਪ੍ਰੀਤ ਰਾਮ ਸ਼ਰਮਾ, ਮੰਗਤ ਰਾਮ, ਬੀਰਬਲ ਖਾਨ, ਦਰਸ਼ਨ ਸਿੰਘ, ਤਾਰਾ ਸਿੰਘ, ਗੁਰਵਿੰਦਰ ਸਿੰਘ ,ਜਸਵਿੰਦਰ ਕੌਰ,ਗਗਨਦੀਪ ਕੌਰ,ਗੁਰਮੇਲ ਕੌਰ,ਕਿਰਨਾ ਕੌਰ ਅਤੇ ਹੋਰਨਾਂ ਨੇ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਕਾਂਗਰਸ ਨਾਲ ਜੁੜੇ ਹੋਏ ਸਨ, ਪਰ ਮੰਤਰੀ ਗੋਇਲ ਅਤੇ ਸਮੁੱਚੇ ਗੋਇਲ ਪਰਿਵਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਤੇ ਪਿੰਡਾਂ ਦੇ ਵਿਕਾਸ ਲਈ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਮੰਤਰੀ ਗੋਇਲ ਨੂੰ ਇੱਕ ਵਾਰ ਫਿਰ ਰਿਕਾਰਡ ਵੋਟਾਂ ਤੇ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ। 
 
 
 
 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ