Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਧਾਇਕ ਗੁਰਲਾਲ ਘਨੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨ

May 24, 2026 05:44 PM
Rozana Sehaj times
ਘਨੌਰ/ਪਟਿਆਲਾ  : ਪੰਜਾਬ ਸਰਕਾਰ ਵੱਲੋਂ ਅੱਜ ਕਰਵਾਏ ਗਏ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਘੇ ਕਬੱਡੀ ਖਿਡਾਰੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨਿਤ ਕੀਤਾ।ਗੁਰਲਾਲ ਘਨੌਰ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਕਬੱਡੀ ਖਿਡਾਰੀ ਵਜੋਂ ਕਰੀਬ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਲਈ ਕਬੱਡੀ ਖੇਡਣ ਵਾਸਤੇ ਮਿਲਿਆ ਹੈ, ਕਿਉਂਕਿ ਇਹ ਪੁਰਸਕਾਰ 2018 ਤੋਂ ਲੈ 2023 ਤੱਕ ਦੇ ਪ੍ਰਦਾਨ ਕੀਤੇ ਗਏ ਹਨ। ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ, “ਮੇਰੇ ਲਈ ਇਹ ਐਵਾਰਡ ਸਿਰਫ਼ ਇੱਕ ਸਨਮਾਨ ਹੀ ਨਹੀਂ, ਬਲਕਿ ਖੇਡਾਂ ਪ੍ਰਤੀ ਮੇਰੀ ਅਟੁੱਟ ਲਗਨ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਲੋਕਾਂ ਵੱਲੋਂ ਮਿਲੇ ਪਿਆਰ ਦਾ ਪ੍ਰਤੀਕ ਹੈ।” ਵਿਧਾਇਕ ਗੁਰਲਾਲ ਨੇ ਕਿਹਾ ਕਿ ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਅਤੇ ਹਰ ਉਸ ਖਿਡਾਰੀ ਨੂੰ ਸਮਰਪਿਤ ਹੈ ਜੋ ਮੈਦਾਨ ਵਿੱਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ, “ਮੈਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ 'ਰੰਗਲਾ ਪੰਜਾਬ' ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਡੀ ਮਿਹਨਤ ਇਸੇ ਤਰ੍ਹਾਂ ਜਾਰੀ ਰਹੇਗੀ।” ਜਿਕਰਯੋਗ ਹੈ ਕਿ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਉਤਾਰ ਕੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਬੀੜਾ ਉਠਾਇਆ ਹੈ। ਉਹ ਖੁਦ ਮੈਦਾਨਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਖੇਡਣ ਲਈ ਪ੍ਰੇਰਿਤ ਕਰ ਰਹੇ ਹਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ