Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

May 24, 2026 05:47 PM
Rozana Sehaj times

ਪਟਿਆਲਾ  : ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਤਜਵੀਜ਼ ‘ਤੇ ਵਿਚਾਰ ਕਰਨ ਲਈ ਐਮ ਡੀ ਮਨੀਸ਼ਾ ਰਾਣਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਮਾਨਵ ਜ਼ਿੰਦਲ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਤਜਵੀਜ ਅਨੁਸਾਰ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ 785 ਕਿਲੋਵਾਟ ਦੇ ਸੋਲਰ ਰੂਫਟਾਪ ਪਲਾਂਟ ਸਥਾਪਿਤ ਕੀਤੇ ਜਾਣੇ ਹਨ। ਐਮ ਡੀ ਨੇ ਦੱਸਿਆ ਕਿ ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜਨ ਸਲਾਨਾ 97 ਲੱਖ ਬਿਜਲੀ ਦੇ ਖਰਚੇ ਦੀ ਬਚਤ ਹੋਣ ਦੀ ਸੰਭਾਵਨਾ ਹੈ। ਐਮ.ਡੀ. ਮਨੀਸ਼ਾ ਰਾਣਾ ਨੇ ਜ਼ਿਲ੍ਹਾ ਮੈਨੇਜਰ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਕਿਹਾ ਕਿ ਇਸ ਪ੍ਰੋਜੈਕਟ ਦੀ ਬਣਦੀ ਰਕਮ ਦੀ ਪਹਿਲ੍ਹੀ ਕਿਸ਼ਤ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਜਲਦ ਜਾਰੀ ਕਰ ਦਿੱਤੀ ਜਾਵੇਗੀ। ਇਸ ਸਬੰਧੀ ਬਣਦੀ ਕਾਰਵਾਈ ਤੁਰੰਤ ਅਰੰਭ ਲਈ ਜਾਵੇ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ