Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਆਮ ਆਦਮੀ ਪਾਰਟੀ ਦੀ ਸਰਕਾਰ ਹੈ ਲੋਕਾਂ ਦੀ ਸਰਕਾਰ : ਕੁਲਵੰਤ ਸਿੰਘ

May 24, 2026 05:56 PM
Rozana Sehaj times
    
ਮੋਹਾਲੀ  :  ਅੱਜ ਮਹਿਲਾਵਾਂ ਸਿੱਖਿਆ ਦੇ ਨਾਲ- ਨਾਲ ਹਰ ਖੇਤਰ ਫਿਰ ਭਾਵੇਂ ਉਹ ਖੇਡਾਂ ਹੋਣ ਜਾਂ ਫਿਰ ਕੋਈ ਹੋਰ ਖੇਤਰ, ਅੱਗੇ ਵੱਧ ਰਹੀਆਂ ਹਨ, ਅਤੇ ਮੁੰਡਿਆਂ ਤੋਂ ਅਗਾਂਹ ਹੋ ਕੇ ਆਪਣਾ, ਆਪਣੇ ਪਰਿਵਾਰ ਦਾ, ਅਤੇ ਆਪਣੇ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰੋਸ਼ਨ ਕਰ ਰਹੀਆਂ ਹਨ, ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ,  ਉਹਨਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੁੱਲ 50 ਵਾਰਡਾਂ ਦੇ ਵਿੱਚੋਂ 50 ਪ੍ਰਤੀਸ਼ਤ ਔਰਤਾਂ ਲਈ ਰਾਖਵਾਂਕਰਨ ਹੋਣ ਦੇ ਚਲਦਿਆਂ 25 ਵਾਰਡਾਂ ਦੇ ਵਿੱਚ ਮਹਿਲਾਵਾਂ ਚੋਣ ਲੜ ਹੀ ਰਹੀਆਂ ਹਨ, ਜਦਕਿ ਤਿੰਨ ਤੋਂ ਪੰਜ ਹੋਰ ਮਹਿਲਾਵਾਂ ਜਿੱਤ ਕੇ ਅਗਾਂਹ ਆ ਜਾਣਗੀਆਂ ਅਤੇ ਮੇਰਾ ਮੰਨਣਾ ਹੈ ਕਿ ਮੋਹਾਲੀ ਕਾਰਪੋਰੇਸ਼ਨ ਦੇ ਹਾਊਸ ਵਿੱਚ 30   30 ਬੀਬੀਆਂ ਕੌਂਸਲਰ ਅਤੇ 20 ਪੁਰਸ਼ ਹੋਣਗੇ ਅਤੇ ਇਸ ਗੱਲ ਤੋਂ ਇਹ ਗੱਲ ਸਾਫ ਹੈ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਤਰੱਕੀ ਕਰ ਰਹੀਆਂ ਹਨ, ਜੋ ਕਿ ਬਹੁਤ ਚੰਗੀ ਗੱਲ ਹੈ। ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ , ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਵਾਰਡਾਂ ਦੇ ਵਿੱਚ ਰੱਖੀਆਂ ਗਈਆਂ ਚੋਣ ਇਕੱਤਰਤਾਵਾਂ ਨੂੰ ਸੰਬੋਧਨ ਕਰ ਰਹੇ ਸਨ1 ਇਹਨਾਂ ਵਾਰਡਾਂ ਦੇ ਵਿੱਚ ਕਮਲਜੀਤ ਕੌਰ ਪਤਨੀ ਨੰਬਰਦਾਰ ਹਰਸੰਗਤ ਸਿੰਘ ਸੁਹਾਣਾ ਵਾਰਡ ਨੰ :40, ਕੁਲਦੀਪ ਕੌਰ ਪਤਨੀ ਸੁਖਵੀਰ ਸਿੰਘ ਵਾਰਡ ਨੰ : 37, ਹਰਪਾਲ ਸਿੰਘ ਬਰਾੜ ਵਾਰਡ ਨੰ :50, ਕੁਲਵਿੰਦਰ ਕੌਰ ਪਤਨੀ ਸਤਨਾਮ ਸਿੰਘ ਸਰਪੰਚ ਵਾਰਡ ਨੰ :49 ਸ਼ਾਮਿਲ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਹਿਤੈਸ਼ੀ ਸੋਚ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ  ਕੀਤੇ ਗਏ ਵਾਅਦੇ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ  ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਹ ਜਾਂਦੇ ਹੋਏ ਖੇਡਾਂ ਦੇ ਮਾਮਲੇ ਵਿੱਚ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਦੇ ਲਈ ਉਹਨਾਂ ਨੂੰ  ਨਕਦ ਇਨਾਮ ਦਿੱਤੇ ਜਾ ਰਹੇ ਹਨ। ਉੱਥੇ ਵੱਡੇ ਪੱਧਰ ਤੇ ਪੰਜਾਬ ਦੇ ਵਿੱਚ ਖੇਡਾਂ ਦਾ ਮਾਹੌਲ ਤਿਆਰ ਕਰਨ ਦੇ ਲਈ 3000 ਦੇ ਕਰੀਬ ਖੇਡ ਗਰਾਉਂਡ ਬਣਾਏ ਜਾ ਰਹੇ ਹਨ। ਜਿਨਾਂ ਤੇ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖਿਡਾਰੀਆਂ ਨੂੰ ਖੇਡਣ ਦੇ ਲਈ ਲੋੜੀਂਦੇ ਸਮਾਨ ਉਪਲਬਧ ਕਰਵਾਇਆ ਜਾ ਰਿਹਾ ਹੈ ਅਤੇ ਖੇਡਾਂ ਦੇ ਲਈ  ਢੁਕਵਾਂ ਮਾਹੌਲ ਵੀ ਤਿਆਰ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀ ਬਿਹਤਰੀ ਅਤੇ ਭਲਾਈ ਦੇ ਲਈ ਵੱਡੇ ਪੱਧਰ ਤੇ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਸਰਕਾਰ ਹੋਂਦ ਵਿੱਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਦੇ ਵਿੱਚ ਬਿਜਲੀ ਮੁਆਫ ਕੀਤੀ ਗਈ, ਅਤੇ ਇਸ ਦੇ ਨਾਲ ਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਵਿੱਚ ਸਕੂਲਾਂ ਨੂੰ ਦੇ ਵਿੱਚ ਲੋੜੀਂਦਾ ਸਮਾਨ ਮੁਹਈਆ ਕਰਵਾਇਆ ਗਿਆ। ਅਤੇ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਆਧੁਨਿਕ ਲੈਬਸ , ਐਲ.ਈ.ਡੀ. ਅਤੇ ਕੰਪਿਊਟਰ ਵੀ ਮੁਹਈਆ ਕਰਵਾਏ ਗਏ ਹਨ , ਇੱਥੋਂ ਤੱਕ ਕਿ ਸਰਕਾਰੀ ਸਕੂਲਾਂ ਦੇ ਲਈ ਸਿਕਿਉਰਟੀ ਗਾਰਡ ਦਾ ਵੀ ਪ੍ਰਬੰਧ ਕੀਤਾ ਗਿਆ,  ਅੱਜ ਹਾਲਾਤ ਇਹ ਹਨ ਕਿ ਪੰਜਾਬ ਦੇ ਲੋਕੀ ਪ੍ਰਾਈਵੇਟ ਸਕੂਲਾਂ  ਦੀ ਥਾਂ ਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿੱਚ ਦਾਖਲਾ ਕਰਵਾਉਣਾ  ਵਧੇਰੇ ਪਸੰਦ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿੱਚ ਪਹਿਲਾਂ ਦੇ ਮੁਕਾਬਲਤਨ ਦਾਖਲਾ ਲਗਾਤਾਰ ਵਧਦਾ ਜਾ ਰਿਹਾ  ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਮੋਹਾਲੀ ਨਗਰ ਨਿਗਮ ਚੋਣਾਂ ਦੇ ਵਿੱਚ ਜਿਆਦਾਤਰ ਉਮੀਦਵਾਰ ਅਜਿਹੇ ਹਨ, ਜਿਨ੍ਹਾਂ   ਵੱਲੋਂ ਆਮ ਆਦਮੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕੀਤਾ ਅਤੇ ਜਿਨਾਂ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾ ਸਕੀ, ਮੈਂ ਉਹਨਾਂ ਸਭਨਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ  ਉਹਨਾਂ ਦਾ  ਪਾਰਟੀ ਵੱਲੋਂ ਮਾਣ ਸਨਮਾਨ ਹਰ- ਹੀਲੇ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ,ਸੁਰਿੰਦਰ ਸਿੰਘ ਰੋਡਾ, ਰੁਪਿੰਦਰ ਸਿੰਘ ਰੂਪਾ, ਜਗਦੀਸ਼ ਸਿੰਘ ਗਿੱਲ, ਬਲਦੇਵ ਸਿੰਘ ਗਿੱਲ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਮੇਜਰ ਸਿੰਘ, ਪ੍ਰੈਸ ਸਿੰਘ ਨੰਬਰਦਾਰ, ਸਰਬਜੀਤ ਸਿੰਘ, ਭਪਿੰਦਰ ਸਿੰਘ ਸੋਹਲ, ਲਾਭ ਸਿੰਘ, ਪਰਮਜੀਤ ਸਿੰਘ ਮਾਵੀ, ਸ਼ਰਨਜੀਤ ਕੌਰ ਬਾਲਕ ਪ੍ਰਧਾਨ, ਤਰਲੋਚਨ ਸਿੰਘ ਮਟੋਰ, ਦਲਜੀਤ ਕੌਰ ਕੁੱਕੀ, ਭਿੱਖੀ ਔਲਖ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ,  ਅਕਬਿੰਦਰ ਸਿੰਘ ਗੋਸਲ, ਬਲਜੀਤ ਸਿੰਘ ਵਿੱਕੀ, ਰੀਟਾ ਬਲੌਂਗੀ, ਰਾਮ ਕੁਮਾਰ ਰਵੀ , ਸਰਬਜੀਤ ਕੌਰ ਪੰਚ, ਸਮਿੰਦਰ ਕੰਗ ਪੰਚ, ਗਿਰੀ ਨਾਥ ਝਾ, ਰਣਜੀਤ ਸੈਣੀ, ਵੀ ਹਾਜ਼ਰ ਸਨ,    
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ