Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ : ਡਿਪਟੀ ਕਮਿਸ਼ਨਰ

May 24, 2026 06:04 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ (Heat Wave) ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੀ, ਜਿਸ ਨੂੰ ਹੁਣ 25 ਮਈ 2026 ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿੱਚ ਪਹੁੰਚਣ ਅਤੇ ਗਰਮੀ ਤੋਂ ਬਚਾਅ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ। ਇਸ ਸਬੰਧੀ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (District Technical Coordinator) ਸ਼੍ਰੀ ਪ੍ਰਿੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 41 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ ਨਾਗਰਿਕ ਵੱਖ-ਵੱਖ ਸਰਕਾਰੀ ਸੇਵਾਵਾਂ ਜਿਵੇਂ ਕਿ ਸਰਟੀਫਿਕੇਟ, ਲਾਇਸੈਂਸ, ਪੈਨਸ਼ਨ, ਸਮਾਜਿਕ ਸੁਰੱਖਿਆ ਸਕੀਮਾਂ ਅਤੇ ਹੋਰ ਨਾਗਰਿਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਾਗਰਿਕਾਂ ਦੀ ਵਧੇਰੇ ਸਹੂਲਤ ਲਈ ਪੰਜਾਬ ਸਰਕਾਰ ਦੀ ਡੋਰ-ਸਟੈਪ ਡਿਲੀਵਰੀ ਸੇਵਾ ਵੀ ਉਪਲਬਧ ਹੈ। ਜੇਕਰ ਕੋਈ ਨਾਗਰਿਕ ਸੇਵਾ ਕੇਂਦਰ ਵਿੱਚ ਖੁਦ ਨਹੀਂ ਆ ਸਕਦਾ, ਤਾਂ ਉਹ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਲਈ ਅਪਾਇੰਟਮੈਂਟ ਬੁੱਕ ਕਰਵਾ ਸਕਦਾ ਹੈ ਅਤੇ ਨਿਰਧਾਰਿਤ ਸੇਵਾਵਾਂ ਦਾ ਲਾਭ ਆਪਣੇ ਘਰ ਵਿੱਚ ਹੀ ਪ੍ਰਾਪਤ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਅਤੇ ਡੋਰ-ਸਟੈਪ ਡਿਲੀਵਰੀ ਸੇਵਾ ਦਾ ਵੱਧ ਤੋਂ ਵੱਧ ਉਪਯੋਗ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ