Friday, November 27, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

May 24, 2026 06:31 PM
Rozana Sehaj times

ਫਿਰੋਜ਼ਪੁਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ 'ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ। ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ। ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।

Have something to say? Post your comment

More in Malwa

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ