Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

May 24, 2026 06:40 PM
Rozana Sehaj times

ਚੰਡੀਗੜ੍ਹ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।" ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ