Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਐਸ ਐਸ ਪੀ ਦਫਤਰ ਮੂਹਰੇ ਧਰਨਾ 7 ਤੱਕ ਕੀਤਾ ਮੁਲਤਵੀ 

May 24, 2026 07:03 PM
ਦਰਸ਼ਨ ਸਿੰਘ ਚੌਹਾਨ
ਕਿਹਾ ਮਾਮਲੇ ਦੀ ਕਰਵਾਈ ਜਾਵੇਗੀ ਜਾਂਚ 
 
 
ਸੁਨਾਮ : ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਿਸਾਨ ਆਗੂਆਂ ਨਾਲ ਬਦਸਲੂਕੀ ਅਤੇ ਸੋਸ਼ਲ ਮੀਡੀਆ ਤੇ ਕਵਰੇਜ ਕਰਨ ਵਾਲੇ ਕਿਸਾਨਾਂ ਦੇ ਮੋਬਾਈਲ ਖੋਹਕੇ ਵੀਡੀਓ ਡਲੀਟ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਜਥੇਬੰਦੀ ਵੱਲੋਂ 25 ਮਈ ਨੂੰ ਐਸ ਐਸ ਪੀ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਧਰਨਾ 7 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਐਤਵਾਰ ਨੂੰ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਜਸਵੀਰ ਸਿੰਘ ਮੈਦੇਵਾਸ, ਰਾਜ ਸਿੰਘ ਥੇੜੀ ਅਤੇ ਰਾਜਪਾਲ ਸਿੰਘ ਨੇ ਦੱਸਿਆ ਕਿ 19 ਮਈ ਨੂੰ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਤੌਜ ਫੇਰੀ ਮੌਕੇ ਕਿਸਾਨਾਂ ਨਾਲ ਜੁੜੇ ਮਸਲਿਆਂ ਬਾਰੇ ਸਵਾਲ ਪੁੱਛਣ ਜਾ ਰਹੇ ਸਨ ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂਆਂ ਨਾਲ ਬਦਸਲੂਕੀ ਕਰਕੇ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ ਅਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਲਈ ਕਿਸਾਨ ਜਥੇਬੰਦੀ ਦੇ ਕਾਰਕੁਨਾਂ ਦੇ ਫੋਨ ਖੋਹਕੇ ਵੀਡੀਓ ਡਲੀਟ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਕਿਸਾਨ ਮਜ਼ਦੂਰ ਮੋਰਚੇ ਨੇ 25 ਮਈ ਨੂੰ ਐਸ ਐਸ ਪੀ ਦਫਤਰ ਸੰਗਰੂਰ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਨਾਲ ਐਤਵਾਰ ਨੂੰ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ, ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਕਤ ਮਾਮਲੇ ਦੀ ਜਾਂਚ ਕਰਵਾਕੇ ਕਿਸਾਨ ਆਗੂਆਂ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਫਸਰਾਂ ਖਿਲਾਫ 7 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ। ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਧਰਨਾ 7 ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ