Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪਿੰਡ ਗਿੱਲ ਵਿਖੇ ਮੇਰੀ ਰਸੋਈ ਤਹਿਤ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ

May 24, 2026 08:25 PM
Rozana Sehaj times
ਲੁਧਿਆਣਾ  : ਅੱਜ ਹਲਕਾ ਗਿੱਲ ਦੇ ਪਿੰਡ ਗਿੱਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੇਰੀ ਰਸੋਈ ਸਕੀਮ ਤਹਿਤ ਜਰੂਰਤਮੰਦ ਲਾਭਪਾਤਰੀਆਂ ਨੂੰ ਰਾਸ਼ਨ ਵਿਤਰਨ ਕੀਤਾ ਗਿਆ।ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਸਾਡੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 40 ਲੱਖ ਗ਼ਰੀਬ, ਦਲਿਤ ਅਤੇ ਪਿਛੜੇ ਪਰਿਵਾਰਾਂ ਨੂੰ ਪੌਸ਼ਟਿਕ ਭੋਜਨ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ਵਿੱਚ ਇਹ ਸਕੀਮ ਸੰਘਰਸ਼ਸ਼ੀਲ ਪਰਿਵਾਰਾਂ ਦੀ ਰਸੋਈ ਦਾ ਬੋਝ ਘਟਾਉਣ ਲਈ ਇੱਕ ਸਿੱਧਾ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ ਸਗੋਂ ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਅਤੇ ਖੁਰਾਕ ਸੁਰੱਖਿਆ ਰਾਹੀਂ ਲੋਕਾਂ ਨੂੰ ਅਸਲ ਰਾਹਤ ਦੇ ਰਹੀ ਹੈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਇਸ ਯੋਜਨਾ ਸੰਬੰਧੀ ਦੱਸਿਆ ਕਿ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਵਿਸ਼ੇਸ਼ ‘ਕਿੱਟ’ ਮਿਲੇਗੀ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਰਸੋਈ ਦਾ ਹੋਰ ਜ਼ਰੂਰੀ ਸਾਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਕਣਕ-ਦਾਲ ਤੱਕ ਸੀਮਤ ਸਨ, ਪਰ ਉਨ੍ਹਾਂ ਦੀ ਸਰਕਾਰ ਨੇ ਰਸੋਈ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਦਾ ਧਿਆਨ ਰੱਖਿਆ ਹੈ।ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸੋਨੂੰ ਗਿੱਲ, ਸਰਪੰਚ ਕਮਲਜੀਤ ਸਿੰਘ, ਗੋਲਡੀ ਪੰਚ, ਰਾਜ ਪੰਚ, ਦਾਨਾ ਪੰਚ,ਅਮਰ ਸਿੰਘ ਪੰਚ,ਵਰਿਆਮ ਸਿੰਘ ਪੰਚ,ਕਾਲਾ ਪੰਚ,ਬਲਜਿੰਦਰ ਸਿੰਘ ਗਿੱਲ, ਸੰਮੀ ਗਿੱਲ ਆਦਿ ਹਾਜਰ ਸਨ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ