Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

May 24, 2026 08:38 PM
Rozana Sehaj times
ਅੰਮ੍ਰਿਤਸਰ : ਗੁਰਦੁਆਰਾ ਸ਼ਹੀਦਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ 'ਤੇ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਪੰਜਵਾਂ ਤਖ਼ਤ) ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਇੱਕ ਭਾਰੀ ਲੋਹੇ ਦੀ ਪਲੇਟ ਅਚਾਨਕ ਹੇਠਾਂ ਬੈਠੀ ਸੰਗਤ ਉੱਪਰ ਜਾ ਡਿੱਗੀ। ਇਸ ਅਚਾਨਕ ਹੋਏ ਹਾਦਸੇ ਕਾਰਨ ਦੋ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅੱਠ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ-ਇਲਾਜ ਹਨ। "ਇਸ ਦੁਖਦਾਈ ਘੜੀ ਵਿੱਚ ਅਸੀਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਕਾਰ ਸੇਵਾ ਦੌਰਾਨ ਹੋਇਆ ਇਹ ਹਾਦਸਾ ਬੇਹੱਦ ਮੰਦਭਾਗਾ ਹੈ।"
ਬਾਬਾ ਬਲਬੀਰ ਸਿੰਘ 96 ਕਰੋੜੀ
ਬਾਬਾ ਬਲਬੀਰ ਸਿੰਘ ਨੇ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਅੱਠੇ ਜ਼ਖਮੀ ਔਰਤਾਂ ਨੂੰ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਪ੍ਰਦਾਨ ਕਰਨ। ਇਸ ਹਾਦਸੇ ਤੋਂ ਬਾਅਦ ਇਲਾਕੇ ਅਤੇ ਸੰਗਤਾਂ ਵਿੱਚ ਸ਼ੋਕ ਦੀ ਲਹਿਰ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ