Friday, May 17, 2024

Chandigarh

ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

June 24, 2021 08:51 PM
SehajTimes

ਚੰਡੀਗੜ੍ਹ ; ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ।

          ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ। ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ।

          ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

 

Have something to say? Post your comment

 

More in Chandigarh

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ