Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਜ਼ਿਲੇ ਦੀਆਂ ਤਿੰਨ ਨਗਰ ਕੌਂਸਲਾਂ ਦੇ 64232 ਵੋਟਰ ਕਰਨਗੇ 148 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

May 24, 2026 09:22 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਬੰਗਾਂ, ਨਵਾਂ ਸ਼ਹਿਰ ਤੇ ਰਾਹੋਂ ਲਈ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਨਿਰਪੱਖ , ਸੁਤੰਤਰਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਸ਼੍ਰੀ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲ ਚੋਣਾਂ ਲਈ ਕੁੱਲ 64232 ਵੋਟਰ ਹਨ ਜਿਨ੍ਹਾਂ ਵਿੱਚ 32341 ਪੁਰਸ਼ ਅਤੇ 31881 ਮਹਿਲਾ ਅਤੇ 10 ਅਦਰ ਵੋਟਰ ਸ਼ਾਮਿਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੌਂਸਲ ਬੰਗਾਂ ਵਿੱਚ ਕੁੱਲ 15832 ਵੋਟਰ ਹਨ ਜਿਨ੍ਹਾਂ ਵਿੱਚ 7909 ਪੁਰਸ਼ ਅਤੇ 7922 ਮਹਿਲਾ ਤੇ 3 ਅਦਰ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਗਰ ਕੌਂਸਲ ਨਵਾਂ ਸ਼ਹਿਰ ਵਿੱਚ ਕੁੱਲ 36985 ਵੋਟਰ ਜਿਨ੍ਹਾਂ ਵਿੱਚ 18593 ਪੁਰਸ਼ ਤੇ 18388 ਮਹਿਲਾ ਅਤੇ 4 ਅਦਰ ਵੋਟਰ ਅਤੇ ਇਸੇ ਤਰ੍ਹਾਂ ਨਗਰ ਕੌਂਸਲ ਰਾਹੋਂ ਵਿੱਚ ਕੁੱਲ 11415 ਵੋਟਰ ਹਨ ਜਿਨ੍ਹਾਂ ਵਿੱਚ 5841 ਪੁਰਸ਼ ਅਤੇ 5571 ਮਹਿਲਾ ਤੇ 3 ਅਦਰ ਵੋਟਰ ਸ਼ਾਮਿਲ ਹਨ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਸ੍ਰੀ ਔਲਖ ਨੇ ਅੱਗੇ ਦੱਸਿਆ ਕਿ ਵੋਟ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 533 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ 355 ਪੋਲਿੰਗ ਸਟਾਫ਼ ਅਤੇ 178 ਰਿਜਰਵ ਸਟਾਫ਼ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ। ਉਨ੍ਹਾਂ ਨਗਰ ਕੌਂਸਲਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟ ਪ੍ਰਕਿਰਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ