Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ´ਆਪ` ਸਰਕਾਰ ਲਗਾਤਾਰ ਕਰ ਰਹੀ ਕਾਰਜ : ਹਰਚੰਦ ਸਿੰਘ ਬਰਸਟ

May 24, 2026 09:24 PM
Rozana Sehaj times
ਸਮਾਣਾ  :  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸੁਵਿਧਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ ਗਿਆ। ਆਪ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਸੂਬਾ ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਲੋਕ ਬਹੁਤ ਖੁਸ਼ ਹਨ। 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ