Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਸੁੱਖੀ ਰੱਖੜਾ ਦੀ ਅਗਵਾਈ ਹੇਠ ਮੇਘ ਰਾਜ ਜਿੰਦਲ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

May 24, 2026 09:28 PM
Rozana Sehaj times
ਸਮਾਣਾ  : ਸਮਾਣਾ ਦੇ ਵਾਰਡ ਨੰਬਰ 6 ਤੋਂ ਪ੍ਰਮੁੱਖ ਸ਼ਖਸੀਅਤ ਮੇਘ ਰਾਜ ਜਿੰਦਲ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਸੁਖਵਿੰਦਰ ਸਿੰਘ ਸੁਖੀ ਰੱਖੜਾ ਸਪੁੱਤਰ ਸਰਦਾਰ  ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰਡ ਨੰਬਰ 6 ਤੋਂ ਪਾਰਟੀ ਦੇ ਉਮੀਦਵਾਰ ਕਪੂਰ ਚੰਦ ਬਾਂਸਲ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਉਮੀਦਵਾਰ ਕਪੂਰ ਚੰਦ ਬਾਂਸਲ ਵੱਲੋਂ ਮੇਘ ਰਾਜ ਜਿੰਦਲ, ਉਨ੍ਹਾਂ ਦੇ ਸਪੁੱਤਰ ਐਡਵੋਕੇਟ ਸੰਦੀਪ ਜਿੰਦਲ, ਰਿਕੀ ਜਿੰਦਲ ਅਤੇ ਵਿਕਾਸ ਜਿੰਦਲ ਨੂੰ ਆਮ ਆਦਮੀ ਪਾਰਟੀ ਦੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕੀਤਾ ਗਿਆ ਅਤੇ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸੰਦੀਪ ਜਿੰਦਲ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਚੱਲਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਅੱਗੇ ਲਿਜਾਣ ਲਈ ਦਿਨ-ਰਾਤ ਮਿਹਨਤ ਕਰੇਗਾ। ਦੂਜੇ ਪਾਸੇ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਜਿੰਦਲ ਪਰਿਵਾਰ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੰਦਲ ਪਰਿਵਾਰ ਦੇ ਆਉਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਅਤੇ ਵਾਰਡ ਨੰਬਰ 6 ਤੋਂ 'ਆਪ' ਉਮੀਦਵਾਰ ਕਪੂਰ ਚੰਦ ਬਾਂਸਲ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ