Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੁਰਦੁਆਰਾ ਸ਼ਹੀਦਾਂ ਸਾਹਿਬ ਹਾਦਸੇ 'ਤੇ 'ਜਥਾ ਸਿਰਲੱਥ ਖ਼ਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

May 24, 2026 09:33 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਭਾਰੀ ਲੋਹੇ ਦੀ ਪਲੇਟ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ 'ਤੇ 'ਜਥਾ ਸਿਰਲੱਥ ਖ਼ਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ਵਿੱਚ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ ਅਤੇ 8 ਦੇ ਕਰੀਬ ਬੀਬੀਆਂ ਗੰਭੀਰ ਰੂਪ ਵਿੱਚ ਜਖ਼ਮੀ ਹਨ। ਬਾਬਾ ਦਿਲਬਾਗ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਤੇ ਆਸਥਾ ਹੈ। ਹਰ ਐਤਵਾਰ ਨੂੰ ਇੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ ਅਤੇ 'ਚੁੱਪਹਿਰਾ ਜਪ-ਤਪ ਸਮਾਗਮ' ਵਿੱਚ ਹਾਜ਼ਰੀ ਭਰਦੀ ਹੈ। ਅਜਿਹੇ ਪਵਿੱਤਰ ਸਮਾਗਮ ਦੌਰਾਨ ਅਚਾਨਕ ਇਹ ਮੰਦਭਾਗੀ ਘਟਨਾ ਵਾਪਰਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਹਸਪਤਾਲ ਵਿੱਚ ਜੇਰੇ-ਇਲਾਜ ਬੀਬੀਆਂ ਦੇ ਜਲਦ ਸਿਹਤਯਾਬ ਹੋਣ ਲਈ ਵਾਹਿਗੁਰੂ ਦੇ ਚਰਨਾਂ ਵਿੱਚ 'ਸਰਬੱਤ ਦੇ ਭਲੇ' ਦੀ ਅਰਦਾਸ ਕੀਤੀ। ਫਿਲਹਾਲ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਸਮੁੱਚੀ ਸੰਗਤ ਵੱਲੋਂ ਜਖ਼ਮੀਆਂ ਦੀ ਸਲਾਮਤੀ ਲਈ ਲਗਾਤਾਰ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ