Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ 'ਚ ਕਾਰ ਸੇਵਾ ਦੌਰਾਨ ਵੱਡਾ ਹਾਦਸਾ

May 24, 2026 09:36 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਅੱਜ ਉਸ ਵੇਲੇ ਇੱਕ ਬਹੁਤ ਹੀ ਦੁਖਦਾਈ ਅਤੇ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਚੱਲ ਰਹੀ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਇੱਕ ਭਾਰੀ ਲੋਹੇ ਦੀ ਪਲੇਟ ਅਚਾਨਕ ਹੇਠਾਂ ਬੈਠੀ ਸੰਗਤ 'ਤੇ ਆ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਅੱਠ ਦੇ ਕਰੀਬ ਬੀਬੀਆਂ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈਆਂ। ਮੌਕੇ 'ਤੇ ਪਹੁੰਚੇ ਏਡੀਸੀਪੀ ਵਿਸ਼ਾਲ ਜੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਹਾਦਸੇ ਦੇ ਸਮੇਂ ਗੁਰਦੁਆਰਾ ਸਾਹਿਬ ਵਿੱਚ 'ਚੁੱਪਹਿਰਾ ਸਾਹਿਬ' ਚੱਲ ਰਿਹਾ ਸੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਉੱਥੇ ਬੈਠ ਕੇ ਜਾਪ ਅਤੇ ਧਾਰਮਿਕ ਸੇਵਾ ਕਰ ਰਹੀਆਂ ਸਨ। ਇਸੇ ਦੌਰਾਨ ਉੱਪਰ ਲਗਾਈ ਗਈ ਸ਼ਟਰਿੰਗ ਦੀ ਇੱਕ ਲੋਹੇ ਦੀ ਭਾਰੀ ਪਲੇਟ ਅਚਾਨਕ ਅਨਸੰਤੁਲਿਤ ਹੋ ਕੇ ਹੇਠਾਂ ਜਾਪ ਕਰ ਰਹੀਆਂ ਬੀਬੀਆਂ 'ਤੇ ਡਿੱਗ ਪਈ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸੰਗਤ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕੀਤੇ। ਜਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪਹਿਲਾਂ ਸਾਰਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅਤੇ ਹੋਰ ਨਿੱਜੀ ਹਸਪਤਾਲਾਂ ਵਿੱਚ ਰੈਫ਼ਰ ਕੀਤਾ ਗਿਆ। ਡਾਕਟਰਾਂ ਮੁਤਾਬਕ 2 ਤੋਂ 3 ਮਹਿਲਾਵਾਂ ਦੀ ਹਾਲਤ ਅਜੇ ਵੀ ਕਾਫ਼ੀ ਨਾਜ਼ੁਕ ਬਣੀ ਹੋਈ ਹੈ।
ਪੀੜਤਾਂ ਦੀ ਪਛਾਣ ਅਤੇ ਵੇਰਵਾ
ਹਾਦਸੇ ਵਿੱਚ ਜਾਨ ਗਵਾਉਣ ਵਾਲੀ ਇੱਕ ਮਹਿਲਾ ਦੀ ਪਛਾਣ ਰਾਜਰਾਣੀ (ਪਤਨੀ ਜੋਗਿੰਦਰ ਸਿੰਘ, ਵਾਸੀ ਸਠਿਆਲਾ) ਵਜੋਂ ਹੋਈ ਹੈ, ਜਦਕਿ ਦੂਜੀ ਮ੍ਰਿਤਕ ਮਹਿਲਾ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜਖ਼ਮੀ ਹੋਈਆਂ ਬੀਬੀਆਂ ਦੇ ਵਿੱਚ ਰਜਨੀ (ਪੁੱਤਰੀ ਜੋਗਿੰਦਰ ਸਿੰਘ, ਸਠਿਆਲਾ) ਸੀਮਾ (ਪਤਨੀ ਲਖਵਿੰਦਰ ਸਿੰਘ, ਬਟਾਲਾ) ਦਲਜੀਤ ਕੌਰ (ਪੁੱਤਰੀ ਕੁਲਵੰਤ ਸਿੰਘ, ਸੁੰਦਰ ਨਗਰ, ਲੁਧਿਆਣਾ) ਬਵਰੀਤ ਕੌਰ (ਉਮਰ 14 ਸਾਲ, ਪੁੱਤਰੀ ਗਗਨਦੀਪ ਸਿੰਘ, ਗੁਰੂ ਅਮਰਦਾਸ ਐਵੇਨਿਊ, ਅੰਮ੍ਰਿਤਸਰ) ਪਰਮਜੀਤ ਕੌਰ (ਪਤਨੀ ਨਿਰਮਲ ਸਿੰਘ, ਵਾਰਡ ਨੰਬਰ 3, ਫ਼ਤਿਹਗੜ੍ਹ ਚੂੜੀਆਂ) ਬਲਜੀਤ ਕੌਰ (ਪਤਨੀ ਸਤਨਾਮ ਸਿੰਘ, ਹਿੰਮਤਪੁਰਾ, ਮੋਗਾ) ਮਨੀਸ਼ਾ ਧਵਨ (ਪਤਨੀ ਵਿੱਕੀ ਧਵਨ, ਮੇਨ ਬਾਜ਼ਾਰ, ਫ਼ਿਰੋਜ਼ਪੁਰ) ਰਾਜ ਕੌਰ (ਪਤਨੀ ਸੁਖਦੇਵ ਸਿੰਘ, ਰਜ਼ਾਤਾਲ, ਅੰਮ੍ਰਿਤਸਰ) ਕਸ਼ਮੀਰ ਕੌਰ (ਪਤਨੀ ਜੋਗਿੰਦਰ ਸਿੰਘ, ਗੁੱਲੇਹ ਪੰਡੋਰੀ, ਤਰਨਤਾਰਨ) ਇਸ ਦੁਖਦਾਈ ਘਟਨਾ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸਾਰੇ ਜਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਵੀ ਅਕਾਲ ਚਲਾਣਾ ਕਰ ਗਈਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾਕਟਰ ਏ. ਪੀ. ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਮਾਹਰ ਡਾਕਟਰਾਂ ਦੀ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ, ਜੋ ਜਖ਼ਮੀਆਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਦੂਜੇ ਪਾਸੇ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਹੋਇਆ ਜਾਂ ਇਸ ਵਿੱਚ ਕਿਸੇ ਪੱਧਰ 'ਤੇ ਕੋਈ ਲਾਪਰਵਾਹੀ ਵਰਤੀ ਗਈ ਸੀ। ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਅਤੇ ਸੰਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸਭ ਵੱਲੋਂ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼