Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਨਵਾਂ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਸਰਕਾਰ ਵਿਰੁੱਧ ਕੀਤਾ ਮੋਟਰਸਾਈਕਲ ਮਾਰਚ

May 24, 2026 09:44 PM
Rozana Sehaj times
ਨਵਾਂਸ਼ਹਿਰ :  ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਕਨਵੈਂਨਸ਼ਨ ਵਿੱਚ ਪਾਸ ਕੀਤੇ ਐਲਾਨ ਨਾਮੇ ਅਨੁਸਾਰ ਪੰਜਾਬ ਵਿੱਚ ਨਗਰ ਨਿਗਮ /ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਨਵਾਂ ਸ਼ਹਿਰ ਦੇ ਬੱਸ ਸਟੈਂਡ ਵਿਖੇ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਨਰਿੰਦਰ ਕੁਮਾਰ ਮਹਿਤਾ ਦੀ ਅਗਵਾਈ ਵਿੱਚ ਰੋਸ ਰੈਲੀ ਉਪਰੰਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੋਟਰ ਸਾਈਕਲ ਮਾਰਚ ਕੀਤਾ ਗਿਆ। ਮੋਟਰਸਾਇਕਲ ਮਾਰਚ ਦੌਰਾਨ ਵੋਟਰਾਂ ਨੂੰ ਸਰਕਾਰਾਂ ਦੀਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਨਾ ਕਰਨ, ਤਨਖਾਹ / ਪੈਨਸ਼ਨ ਦੁਹਰਾਈ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਹਾਲੇ ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਰਹਿੰਦਾ ਹਿੱਸਾ ਜਾਰੀ ਨਹੀਂ ਕੀਤਾ ਗਿਆ ਜਦੋਂ ਕਿ ਜਨਵਰੀ 2026 ਤੋਂ ਅਗਲੀ ਤਨਖਾਹ / ਪੈਨਸ਼ਨ ਦੁਹਰਾਈ ਹੋਣੀ ਸੀ। ਇੱਥੇ ਹੀ ਬੱਸ ਨਹੀਂ ਮਾਨਯੋਗ ਹਾਈਕੋਰਟ ਵੱਲੋਂ 30 ਜੂਨ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਦੇ ਬਕਾਏ ਦੇਣ ਦੇ ਕੀਤੇ ਗਏ ਫੈਸਲੇ ਵਿਰੁੱਧ ਪੰਜਾਬ ਸਰਕਾਰ ਨੇ ਡਬਲ ਬੈਂਚ ਅੱਗੇ ਐਲਪੀਏ ਦਾਇਰ ਕਰਕੇ ਉਪਰੋਕਤ ਫੈਸਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਾਨਯੋਗ ਹਾਈਕੋਰਟ ਦੇ ਦਿੱਤੇ ਫੈਸਲੇ ਅਨੁਸਾਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਤਨਖਾਹ ਦੁਹਰਾਈ ਦੇ ਬਕਾਏ ਦੇਣ ਤੋਂ ਬਚਿਆ ਜਾ ਸਕੇ।  ਭਾਜਪਾ ਦੀ ਕੇਂਦਰ ਸਰਕਾਰ ਨੇ 2004 ਤੋਂ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਪੈਨਸ਼ਨਾਂ ਦੀ ਬੁਢਾਪੇ ਦੀ ਡੰਗੋਰੀ ਖੋਹ ਲਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਸੇ ਰਸਤੇ ਤੇ ਚਲਦਿਆਂ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਆਗੂਆਂ ਨੇ ਸ਼ਹਿਰ ਦੇ ਵੋਟਰਾਂ ਨੂੰ ਭਾਜਪਾ ਅਤੇ ਆਪ ਦੇ ਉਮੀਦਵਾਰਾਂ ਨੂੰ ਹਰਾਉਣ ਦੀ ਅਪੀਲ ਕੀਤੀ ਹੈ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ