Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

May 24, 2026 09:49 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਉਥੇ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ। ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜ਼ਰ ਸਿੰਘ, ਈਐਨਟੀ ਸਰਜਨ ਡਾ ਜਸਕਰਨ ਸਿੰਘ, ਐਕਸੀਅਨ ਸ. ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ