ਪਾਤੜਾਂ : ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਨੂੰ ਹੁਲਾਰਾ ਦਿੱਤਾ। ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਅਤੇ ਸੀਨੀਅਰ ਆਗੂ ਬਾਬੂ ਤਰਸੇਮ ਚੰਦ ਬਾਂਸਲ ਨਾਲ ਕੀਤੀਆਂ ਗਈਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਨਗਰ ਕੌਂਸਲ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਰਾਜ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੀਨੀਅਰ ਭਾਜਪਾ ਆਗੂ ਅਤੇ ਸ਼ਿਵ ਮੋਟਰ ਦੇ ਐਮਡੀ ਕੀਮਤ ਰਾਏ ਸਿੰਗਲਾ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਸਾਬਕਾ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸੱਤਾ ਦੇ ਜੋਰ ਉੱਤੇ ਨਗਰ ਕੌਂਸਲਾਂ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਭਾਜਪਾ ਵਰਕਰ ਆਪ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਹਨਾਂ ਕਿਹਾ ਕਿ ਲੋਕਤੰਤਰ ਦੀ ਖੂਬਸੂਰਤੀ ਇਸ ਗੱਲ ਵਿੱਚ ਹੈ ਕਿ ਲੋਕਾਂ ਨੂੰ ਆਪਣੇ ਵੋਟ ਦਾ ਅਧਿਕਾਰ ਦੀ ਵਰਤੋਂ ਕਰਨ ਦੀ ਪੂਰੀ ਆਜ਼ਾਦੀ ਹੋਵੇ ਪਰ ਬਦਕਿਸਮਤੀ ਦੀ ਗੱਲ ਹੈ ਕਿ ਸੱਤਾ ਉੱਤੇ ਕਾਬਜ਼ ਆਪਦੇ ਆਗੂ ਅਤੇ ਵਰਕਰ ਸੰਵਿਧਾਨ ਦੀਆਂ ਮਰਿਆਦਾਵਾਂ ਦਾ ਉਲੰਘਣ ਕਰਦਿਆਂ ਚੋਣਾਂ ਧੱਕੇ ਨਾਲ ਜਿੱਤਣ ਦੇ ਮਨਸੂਬੇ ਬਣਾ ਰਹੀਆਂ ਹਨ। ਉਹਨਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਪਾਤੜਾਂ ਵਿੱਚ ਭਾਰਤੀ ਜਨਤਾ ਪਾਰਟੀ ਮਜਬੂਤ ਹੋ ਕੇ ਨਿਕਲੇਗੀ।
ਫੋਟੋ : ਪਾਤੜਾਂ ਵਿਖੇ ਸਾਬਕਾ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ।