Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾ ਪੰਜਾਬ ਦੇ ਮਸਲੇ ਹੱਲ ਕਰਨ ਦੇ ਸਮਰੱਥ : ਸਤਨਾਮ ਸਿੰਘ ਸੰਧੂ 

May 25, 2026 05:04 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਸੰਧੂ ਨੇ ਜ਼ੋਰ ਦੇਕੇ ਆਖਿਆ ਕਿ ਭਾਜਪਾ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੇ ਸਮਰੱਥ ਹੈ। ਸੂਬੇ ਦੇ ਲੋਕਾਂ ਨੂੰ ਹੁਣ ਪੰਜਾਬ ਦੀ ਬਿਹਤਰੀ ਲਈ ਭਾਜਪਾ ਤੋਂ ਹੀ ਉਮੀਦ ਬਚੀ ਹੈ। ਭਾਜਪਾ ਨੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਸਥਾਈ ਹੱਲ ਕਰਨ ਲਈ ਸਮਝਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਥਕ ਅਤੇ ਕਿਸਾਨੀ ਮੁੱਦਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੁਨਾਮ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੰਥਕ ਅਤੇ ਖੇਤੀ ਪ੍ਰਧਾਨ ਸੂਬਾ ਹੈ। ਸਿੱਖਾਂ ਨਾਲ ਜੁੜੇ ਧਾਰਮਿਕ ਮਾਮਲਿਆਂ ਨੂੰ ਹੱਲ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨਾ, ਪਾਰਟੀ ਦੀ ਮੁੱਢਲੀ ਤਰਜੀਹ ਰਹੇਗੀ। ਖਾਸ ਤੌਰ 'ਤੇ, ਭਾਜਪਾ ਮੌਜੂਦਾ ਆਰਥਿਕ ਸੰਕਟ ਨੂੰ ਦੂਰ ਕਰਨ ਵਿੱਚ ਕਿਸਾਨਾਂ ਦੀ ਮੱਦਦ ਕਰਨ ਲਈ ਠੋਸ ਨੀਤੀਆਂ ਲਾਗੂ ਕਰੇਗੀ।
ਜਦੋਂ ਰਾਜ ਸਭਾ ਵਿੱਚ ਪੰਜਾਬ ਸੰਬੰਧੀ ਉਨ੍ਹਾਂ ਦੀਆਂ ਤਰਜੀਹਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਹਮੇਸ਼ਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਭਾਜਪਾ ਸੰਸਦ ਮੈਂਬਰ ਇਸ ਸਮੇਂ ਸਭ ਤੋਂ ਵੱਧ ਸਵਾਲ ਪੁੱਛਣ ਅਤੇ ਸਦਨ ਵਿੱਚ ਸਭ ਤੋਂ ਵੱਧ ਦਖਲ ਦੇਣ ਦਾ ਰਿਕਾਰਡ ਰੱਖਦੇ ਹਨ।
— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰੇਰਨਾ ਸਰੋਤ
ਉਨ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਪ੍ਰੇਰਨਾ ਸਰੋਤ ਦੱਸਦੇ ਹੋਏ, ਕਿਹਾ ਕਿ ਜਨਤਾ ਦੇ ਬੁਨਿਆਦੀ ਮੁੱਦਿਆਂ ਨੂੰ ਤਰਜੀਹ ਦੇਣਾ ਰਾਜਨੀਤੀ ਦਾ ਹਿੱਸਾ ਹੈ। ਰਾਜਨੀਤੀ ਦਾ ਅਸਲ ਉਦੇਸ਼ ਜਨਤਕ ਸੇਵਾ ਤੋਂ ਇਲਾਵਾ ਹੋਰ ਕੁੱਝ ਨਹੀਂ ਹੋਣਾ ਚਾਹੀਦਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਧਾਰਮਿਕ, ਆਰਥਿਕ ਅਤੇ ਸਮਾਜਿਕ ਖੇਤਰਾਂ ਨਾਲ ਸਬੰਧਤ ਮੁੱਦਿਆਂ ,ਨੌਜਵਾਨਾਂ ਦੇ ਰੁਜ਼ਗਾਰ ਸਮੇਤ ਸੂਬੇ ਦੇ ਸਾਹਿਤ, ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਲਈ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਆਖਿਆ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਦਿਲ ਜਿੱਤਣ ਦੇ ਆਪਣੇ ਯਤਨਾਂ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ। ਸੰਧੂ ਨੇ ਕਿਹਾ ਕਿ ਪਾਰਟੀ ਸੂਬੇ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਤਿਆਰ ਹੈ  ਭਾਵੇਂ ਉਹ ਸਿੱਖ ਸੰਗਤ ਹੋਵੇ, ਕਿਸਾਨ, ਵਪਾਰੀ, ਸ਼ਹਿਰੀ, ਦਲਿਤ, ਜਾਂ ਪਛੜੇ ਵਰਗ ਦੇ ਲੋਕ ਹੋਣ । ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦਰਪੇਸ਼ ਮੁਸ਼ਕਲਾਂ ਅਤੇ ਚੁਣੌਤੀਆਂ ਤੋਂ ਬਾਹਰ ਕੱਢਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਘਣਸ਼ਿਆਮ ਕਾਂਸਲ, ਮੋਨਿਕਾ ਗੋਇਲ, ਰਾਜੀਵ ਮੱਖਣ , ਰਾਂਝਾ ਬਖਸ਼ੀ ਖਨੌਰੀ, ਰਾਜੀਵ ਕੁਮਾਰ ਮੱਖਣ ਤੇ ਹੋਰ ਆਗੂ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ