Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਜ਼ਿਲ੍ਹਾ ਚੋਣ ਅਫਸਰ

May 25, 2026 06:10 PM
Rozana Sehaj times

ਅਮ੍ਰਿਤਸਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID), ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਹੈ ਤਾਂ ਉਸ ਦੇ ਆਧਾਰ ’ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼