Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਵੋਟਿੰਗ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

May 25, 2026 06:15 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ-2026 ਦੇ ਮੱਦੇਨਜ਼ਰ 26 ਮਈ 2026 (ਮੰਗਲਵਾਰ) ਨੂੰ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਉਹਨਾਂ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ, ਜੋ ਆਪਣੇ-ਆਪਣੇ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਹੱਦ ਅੰਦਰ ਵੋਟਰ ਵਜੋਂ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ  ਇਹ ਫੈਸਲਾ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ ਐਕਟ, 1958 ਦੀ ਧਾਰਾ 10 ਦੀ ਉਪ-ਧਾਰਾ 1 ਅਧੀਨ ਪ੍ਰਦੱਤ ਅਧਿਕਾਰਾਂ ਦਾ ਪ੍ਰਯੋਗ ਕਰਦਿਆਂ ਲਿਆ ਗਿਆ ਹੈ, ਤਾਂ ਜੋ ਕਰਮਚਾਰੀ ਆਪਣੇ ਵੋਟ ਦਾ ਸੁਤੰਤਰ ਤੌਰ ’ਤੇ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ 24 ਮਈ ਤੋਂ 30 ਮਈ 2026 ਦੇ ਦਰਮਿਆਨ ਆਉਣ ਵਾਲੀ ਹਫਤਾਵਾਰੀ ਛੁੱਟੀ ਦੀ ਥਾਂ 26 ਮਈ ਨੂੰ “ਕਲੋਜ਼ਡ ਡੇ” ਨਹੀਂ ਮੰਨਿਆ ਜਾਵੇਗਾ। ਪੰਜਾਬ ਸਰਕਾਰ ਨੇ ਸਾਰੇ ਸੰਬੰਧਿਤ ਅਦਾਰਿਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਈ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ