Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੱਛੜੀਆਂ ਸ਼੍ਰੇਣੀਆਂ ਦੀ ਮਰਦਮਸ਼ੁਮਾਰੀ ਕਰਵਾਉਣ ਲਈ ਪ੍ਰੋਫਾਰਮ ਵਿੱਚ ਕਾਲਮ ਦਰਜ਼ ਕਰਵਾਉਣ ਲਈ ਡੀ.ਸੀ. ਨੂੰ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

May 25, 2026 07:31 PM
Rozana Sehaj times
ਕੋਟਕਪੂਰਾ : ਓਬੀਸੀ ਅਧਿਕਾਰ ਚੇਤਨਾ ਮੰਚ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸ੍ਰੀ ਪੂਰਨ ਚੰਦ ਦੀ ਅਗਵਾਈ ਹੇਠ ਪੱਛੜੀਆਂ ਸ਼੍ਰੇਣੀਆਂ ਦੀ ਮਰਦਮਸ਼ੁਮਾਰੀ ਕਰਵਾਉਣ ਲਈ ਪ੍ਰੋਫਾਰਮ ਵਿੱਚ ਕਾਲਮ ਦਰਜ਼ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਫਿਰੋਜ਼ਪੁਰ ਵਿਖ਼ੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮਾਨ ਸਿੰਘ ਪ੍ਰਧਾਨ ਪ੍ਰਜਾਪਤੀ ਸਭਾ ਫਿਰੋਜ਼ਪੁਰ, ਬਾਬੂ ਰਾਮ ਪ੍ਰਜਾਪਤੀ ਖਜਾਨਚੀ, ਕ੍ਰਿਸ਼ਨ ਕੁਮਾਰ ਪ੍ਰਜਾਪਤੀ, ਫਤਿਹ ਚੰਦ ਪ੍ਰਜਾਪਤੀ, ਵਿਕਰਮ ਕੁਮਾਰ, ਭਗਤ ਰਾਮ, ਨਰੇਸ਼ ਕੁਮਾਰ ਪ੍ਰਜਾਪਤੀ ਯੂਥ ਪ੍ਰਧਾਨ ਪ੍ਰਜਾਪਤੀ ਸਭਾ ਫਿਰੋਜ਼ਪੁਰ ਤੇ ਹੋਰ ਸਾਥੀ ਵੀ ਮੌਜੂਦ ਸਨ। ਮੰਗ ਪੱਤਰ ਦੇਣ ਤੋਂ ਬਾਅਦ ਪੂਰਨ ਚੰਦ ਪ੍ਰਜਾਪਤੀ ਨੇ ਦੱਸਿਆ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਓਬੀਸੀ ਵਰਗ ਨਾਲ ਹਮੇਸ਼ਾਂ ਦੀ ਤਰਾਂ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਓਹਨਾਂ ਦੱਸਿਆ ਕਿ ਜਾਤੀ ਜੰਨਗਣਨਾ ਦੇ ਫਾਰਮ ਵਿੱਚ ਓਬੀਸੀ ਵਰਗ ਦਾ ਕਾਲਮ ਨਾ ਹੋਣਾ ਓਬੀਸੀ ਸਮਾਜ ਦੀ ਜੰਨਗਣਨਾ ਪਿੱਛੇ ਭਾਜਪਾ ਸਰਕਾਰ ਦੀ ਕੋਈ ਡੂੰਘੀ ਸਾਜਿਸ਼ ਹੈ। ਕੇਂਦਰ ਸਰਕਾਰ ਜਾਣਦੀ ਹੈ ਕਿ ਅਗਰ ਓਬੀਸੀ ਵਰਗ ਦੀ ਜਾਤੀ ਜੰਨਗਣਨਾ ਕਰਵਾ ਦਿੱਤੀ ਗਈ ਤਾਂ ਦੇਸ਼ ਆਜ਼ਾਦ ਹੋਣ ਤੋਂ ਬਾਅਦ ਵੀ ਅਪਣੇ ਸੰਵਿਧਾਨਿਕ ਅਧਿਕਾਰਾਂ ਤੋਂ ਵਾਂਝਾ ਰਹਿ ਗਿਆ ਓਬੀਸੀ ਵਰਗ ਵੀ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਵਾਲ ਕਰੇਗਾ ਕਿ ਓਬੀਸੀ ਵਰਗ ਦੇ ਲੋਕਾਂ ਨੂੰ ਅਧਿਕਾਰ ਕਿਉਂ ਨਹੀਂ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਬਾਬੂ ਰਾਮ ਪ੍ਰਜਾਪਤੀ ਨੇ ਦੱਸਿਆ ਕਿ ਪਹਲੇ ਗੇੜ ਦੀ ਜੰਨਗਣਨਾ ਐੱਚ.ਐੱਲ.ਓ. ਐਪ ਰਾਹੀਂ ਕੀਤੀ ਜਾ ਰਹੀ ਜਾਤੀ ਜੰਨਗਣਨਾ ਸੰਦੇਹ ਪੂਰਣ ਹੈ। ਜਿਸਦੇ ਅੰਕੜਿਆਂ ਦੀ ਸਹੀ ਜਾਂ ਗਲਤ ਜਾਣਕਾਰੀ ਲਈ ਵਿਭਾਗ ਦਾ ਕੋਈ ਕਰਮਚਾਰੀ ਜਿੰਮੇਵਾਰ ਨਹੀਂ ਹੋਵੇਗਾ। ਓਹਨਾਂ ਮੰਗ ਕੀਤੀ ਕਿ ਡਿਜੀਟਲ ਗਿਣਤੀ ਦੇ ਨਾਲ ਨਾਲ ਅਧਿਕਾਰਿਤ ਰੂਪ ਵਿੱਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ