Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

May 25, 2026 08:03 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲਾਂਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ। ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਅਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼.)- ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫੀਲਡ ਲਾਮਬੰਦੀ ਅਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ। ਸ੍ਰੀ ਬਰਾੜ ਨੇ ਕਿਹਾ, "ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲ੍ਹਿਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ। ਹਾਲਾਂਕਿ, ਇਸ ਕਾਰਜ ਵਿੱਚ ਪਿੱਛੇ ਚੱਲ ਰਹੇ ਕੁਝ ਜ਼ਿਲ੍ਹਿਆਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ 100 ਫੀਸਦ ਟੀਚੇ ਦੀ ਪ੍ਰਾਪਤੀ ਲਈ ਆਪਣੇ ਕਾਰਜਾਂ ‘ਚ ਤੇਜ਼ੀ ਲਿਆਉਣ।" ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦਾ 40 ਤੋਂ 70 ਫੀਸਦ ਕੰਮ ਪੂਰਾ ਕਰਨ ਲਈ ਨਿਗਰਾਨੀ ਸਮਾਂ-ਸੀਮਾ 30 ਮਈ, 2026 ਨਿਰਧਾਰਤ ਕੀਤੀ ਗਈ ਹੈ ਅਤੇ 100 ਫੀਸਦ ਕੰਮ ਪੂਰਾ ਹੋਣ ਦੀ ਸਮਾਂ-ਸੀਮਾ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਨਿਰਧਾਰਤ ਕੀਤੀ ਗਈ ਹੈ, ਕਿਉਂਕਿ ਇਹ ਪੜਾਅ 13 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਉਂਜੋ ਪੰਜਾਬ ਵਿੱਚ ਜਨਗਣਨਾ 2027 ਦੇ ਪਹਿਲਾ ਪੜਾਅ ਦੀ ਅਧਿਕਾਰਤ ਮਿਆਦ 15 ਮਈ, 2026 ਤੋਂ 13 ਜੂਨ, 2026 ਤੱਕ ਹੈ, ਇਸ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀ (ਡਿਪਟੀ ਕਮਿਸ਼ਨਰਾਂ ਅਤੇ ਐਮ.ਸੀ. ਕਮਿਸ਼ਨਰਾਂ) ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਊਸਲਿਸਟਿੰਗ ਬਲਾਕ (ਐਚ.ਐਲ.ਬੀ.) ਦੇ ਕੰਮ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣਾ ਸੁਨਿਸ਼ਚਿਤ ਕਰਨ। ਸ੍ਰੀ ਬਰਾੜ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਇਸ ਅਮਲ ਵਿੱਚ ਪੂਰੀ ਸਟੀਕਤਾ ਦੀ ਉਮੀਦ ਕਰਦੀ ਹੈ। ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਟਾ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਹਿਲਾ ਪੜਾਅ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਫ਼ਲਤਾਪੂਰਵਕ ਮੁਕੰਮਲ ਹੋ ਸਕੇ। ਗਰਾਊਂਡ ਸਟਾਫ਼ ਦੀ ਭਲਾਈ ਬਾਰੇ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਢਾਂਚਾਗਤ ਟੀਚੇ ਅਤੇ ਫੀਲਡ ਸੁਰੱਖਿਆ ਨਾਲੋ-ਨਾਲ ਚੱਲਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਊਟਡੋਰ ਫੀਲਡਵਰਕ ਵਿੱਚ ਲੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਤੈਜ਼ਤ ਗਰਮੀ (ਹੀਟਵੇਵ) ਸਬੰਧੀ ਐਡਵਾਈਜ਼ਰੀਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਡੇਟਾ ਮਾਪਦੰਡਾਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਨਿਯਮਤ ਅਤੇ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੱਧੇ ਜ਼ਮੀਨੀ ਪੱਧਰ 'ਤੇ ਫੀਲਡਵਰਕ ਦੀ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਕਿਹਾ, "ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਸਮੁੱਚੀ ਗੁਣਵੱਤਾ ਦੀ ਪੁਸ਼ਟੀ ਕਰਨ ਲਈ ਅਚਨਚੇਤ ਨਿਰੀਖਣ ਬਹੁਤ ਜ਼ਰੂਰੀ ਹਨ। ਸਾਡੀਆਂ ਫੀਲਡ ਟੀਮਾਂ ਚੁਣੌਤੀਪੂਰਨ ਮੌਸਮੀ ਹਾਲਾਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਸਹੀ ਪ੍ਰਸ਼ਾਸਕੀ ਨਿਗਰਾਨੀ ਉਨ੍ਹਾਂ ਦੀ ਸੁਰੱਖਿਆ ਅਤੇ ਜਨਗਣਨਾ ਡੇਟਾ ਦੀ ਭਰੋਸੇਯੋਗਤਾ ਦੋਵਾਂ ਨੂੰ ਯਕੀਨੀ ਬਣਾਏਗੀ।" ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੂਬੇ ਲਈ ਸੁਚਾਰੂ, ਕਾਨੂੰਨੀ ਤੌਰ 'ਤੇ ਅਨੁਕੂਲ ਅਤੇ ਅਤਿ ਸਟੀਕ ਰਿਹਾਇਸ਼ੀ ਲੇਆਉਟ ਮੈਪਿੰਗ ਪ੍ਰਦਾਨ ਕਰਨ ਲਈ ਜਨਗਣਨਾ ਆਪਰੇਸ਼ਨਜ਼ ਅਥਾਰਟੀਆਂ ਨਾਲ ਪੂਰੇ ਤਰ੍ਹਾਂ ਮਿਲ ਕੇ ਕੰਮ ਕਰ ਰਿਹਾ ਹੈ।

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ