Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ” ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਉਦਘਾਟਨ

May 25, 2026 08:05 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਜੀਨਗੜ੍ਹ ਸਮਾਜ ਦੇ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਸਾਂਝੇ ਤੌਰ ‘ਤੇ ਨਵੇਂ ਨਾਮ ਵਾਲੇ ਬੋਰਡ ਦਾ ਉਦਘਾਟਨ ਕੀਤਾ। ਸਮਾਗਮ ਦੌਰਾਨ ਇਲਾਕੇ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਧਾਰਮਿਕ ਆਗੂ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੀਨਗੜ੍ਹ ਸਮਾਜ ਦੇ ਬਾਬਾ ਰਾਮਦੇਵ ਜੀ ਨੇ ਸਮਾਜ ਨੂੰ ਭਾਈਚਾਰੇ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਚੌਂਕ ਦਾ ਨਾਮਕਰਨ ਕਰਨਾ ਪਟਿਆਲਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਸੰਤਾਂ ਅਤੇ ਮਹਾਪੁਰਖਾਂ ਦੀ ਧਰਤੀ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਇਤਿਹਾਸਕ ਵਿਰਾਸਤ ਦਾ ਪੂਰਾ ਸਤਿਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਨਵੀਆਂ ਯੋਜਨਾਵਾਂ ਲਗਾਤਾਰ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੋਪ ਖਾਨਾ ਮੋੜ ਨੂੰ “ਬਾਬਾ ਰਾਮਦੇਵ ਚੌਂਕ” ਦੇ ਨਾਮ ਨਾਲ ਜਾਣਿਆ ਜਾਣਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰਿਕਰਨ, ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਵਚਨਬੱਧ ਹੈ। ਸਮਾਗਮ ਦੌਰਾਨ ਧਾਰਮਿਕ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਉਪਰਾਲੇ ਲਈ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ। ਇਸ ਮੌਕੇ ਦੋਵੇਂ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਵਾਰਡ ਨੰਬਰ 45 ਤੋਂ ਕੌਂਸਲਰ ਮੀਨਾ ਦੇਵੀਂ , ਐਕਸੀਅਨ ਨਰੇਂਨ ਦਾਸ, ਸਨੀ ਡਾਬੀ , ਵਿਕੀ ਖੱਤਰੀ, ਦੁਆਰਕਾ ਦਾਸ, ਕ੍ਰਿਸ਼ਨ ਬੰਟੂ ਖੱਤਰੀ, ਹਰੀ ਗਹਿਲੋਤ , ਸੁਰੇਸ਼ ਨਿਵਾਰਨ, ਸ਼ਾਮ ਲਾਲ ਖੱਤਰੀ, ਮੰਗਤ ਡਾਬੀ, ਨਗਰ ਨਿਗਮ ਅਧਿਕਾਰੀ, ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ