Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੋਣਾ ਦੇ ਮੱਦੇਨਜਰ ਇਲਾਕੇ ਅੰਦਰ ਵੱਡੀ ਗਿਣਤੀ ’ਚ ਪੁਲਿਸ ਫੋਰਸ ਨਾਲ ਫਲੈਗ ਮਾਰਚ

May 25, 2026 08:13 PM
Rozana Sehaj times

ਕੋਟਕਪੂਰਾ :  ਨਗਰ ਕੌਸਲ ਚੋਣਾਂ -2026 ਦੇ ਸਬੰਧ ਵਿੱਚ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦੀ ਕੜੀ ਵਿੱਚ ਅੱਜ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਸਹਿਰ ਅੰਦਰ ਭਾਰੀ ਪੁਲਿਸ ਬਲਾਂ ਨਾਲ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ. ਫਰੀਦਕੋਟ, ਨਵੀਨ ਕੁਮਾਰ ਡੀ.ਐਸ.ਪੀ. (ਸਥਾਨਿਕ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ ਵੀ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਵੀ ਮੌਜੂਦ ਰਹੇ। ਇਹ ਫਲੈਗ ਮਾਰਚ ਥਾਣਾ ਸਦਰ ਫਰੀਦਕੋਟ ਤੇ ਸ਼ੁਰੂ ਡੋਗਰ ਬਸਤੀ, ਕੰਮੇਆਣਾ ਚੌਕ ਹੁੰਦਾ ਹੋਇਆ ਹੁੱਕੀ ਚੌਕ, ਘੰਟਾ ਘਰ ਚੌਕ ਰਾਹੀ ਥਾਣਾ ਸਿਟੀ ਫਰੀਦਕੋਟ ਵਿਖੇ ਸਮਾਪਤ ਹੋਇਆ। ਇਹ ਫਲੈਗ ਮਾਰਚ ਸ਼ਹਿਰ ਦੇ ਸਾਰੇ ਮਹੱਤਵਪੂਰਨ ਸਥਾਨਾ ਅਤੇ ਬਜਾਰਾ ਵਿੱਚੋ ਦੀ ਲੰਘਿਆ। ਇਸ ਸਬੰਧੀ ਜਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਅੰਦਰ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ 800 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਦੌਰਾਨ 25 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾ ਨੂੰ ਹੋਰ ਪੁਖਤਾ ਕਰਨ ਲਈ 24 ਘੰਟੇ ਨਾਕਾਬੰਦੀਆ ਵੀ ਕੀਤੀਆ ਗਈਆ ਹਨ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ, ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਏਰੀਆਂ ਵਿਚ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਏਰੀਆ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ, ਵੋਟਰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਅਤੇ ਲੋਭ-ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਏਰੀਆ ਵਿੱਚ ਕੋਈ ਨਸ਼ਾ ਜਾਂ ਹੋਰ ਕੋਈ ਲਾਲਚ ਵੋਟਰਾਂ ਨੂੰ ਦਿੱਤੇ ਜਾਣ ਦੀ ਸ਼ਿਕਾਇਤ ਮਿਲੇਗੀ ਤਾਂ ਉਸ ਤੇ ਤੁਰੰਤ ਐਕਸ਼ਨ ਲਿਆ ਜਾਵੇਗਾ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ