Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਨਗਰ ਨਿਗਮ ਚੋਣਾਂ ਅਮਨ-ਅਮਾਨ ਨਾਲ ਕਰਾਉਣ ਲਈ ਪੁਲਿਸ ਨਜਰ ਆ ਰਹੀ ਪੂਰੀ ਤਰ੍ਹਾਂ ਮੁਸ਼ਤੈਦ

May 25, 2026 08:18 PM
Rozana Sehaj times

ਕੋਟਕਪੂਰਾ : ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਡਿਊਟੀ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 800 ਦੇ ਕਰੀਬ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਿਗਰਾਨੀ ਰੱਖਣ ਅਤੇ ਤੁਰਤ ਕਾਰਵਾਈ ਯਕੀਨੀ ਬਣਾਉਣ ਲਈ ਲਗਭਗ 22 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜਿਲ੍ਹਾ ਪੁਲਿਸ ਮੁਖੀ, ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 02 ਐਸ.ਪੀ ਰੈਂਕ ਅਤੇ 08 ਡੀ.ਐਸ.ਪੀ ਰੈਂਕ ਦੇ ਅਧਿਕਾਰੀ ਲਗਾਤਾਰ ਤਾਇਨਾਤ ਹਨ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਅੰਦਰ 24 ਘੰਟੇ ਨਾਕਾਬੰਦੀਆਂ ਅਤੇ ਗਸ਼ਤ ਪਾਰਟੀਆਂ ਲਗਾਤਾਰ ਡਿਊਟੀ ਨਿਭਾਅ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਹੇਠ ਲਿਖੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਜਿਵੇਂ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ ਨਜਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਾ ਕੀਤੀ ਜਾਵੇ, ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਂਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੇ ਨਹੀ ਕੀਤੀ ਜਾਵੇਗੀ, ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ/ਪੋਲੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਟ ਪੋਸਟਰ ਜਾ ਬੈਨਰ ਨਹੀ ਲਾਏਗਾ, ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ ਜਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਹਲਕੇ ਦੇ ਰਿਟਰਨਿੰਗ ਅਫਸਰ ਵੱਲੋ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਵਹੀਕਲ ਨਹੀ ਲਿਜਾਏਗਾ। ਅੰਤ ਵਿੱਚ ਡਾ. ਪ੍ਰਗਿਆਂ ਜੈਨ ਐਸ.ਐਸ.ਪੀ. ਫਰੀਦਕੋਟ ਨੇ ਸਮੂਹ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ, ਕਿਸੇ ਵੀ ਅਫਵਾਹ ਤੇ ਵਿਸ਼ਵਾਸ਼ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾ ਗੈਰ ਕਾਨੂੰਨੀ ਹਰਕਤ ਬਾਰੇ ਤੁਰੰਤ ਨਜਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ, ਤਾ ਜੋ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪਨ ਕਰਵਾਇਆ ਜਾ ਸਕੇ।

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ