Monday, December 29, 2025

Chandigarh

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ਵਿੱਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੱਧੂ

June 24, 2021 09:59 PM
SehajTimes
ਚੰਡੀਗੜ੍ਹ : ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ  ਸੰਭਵ ਯਤਨ ਕੀਤੇ ਜਾ ਰਹੇ ਹਨ ,ਪਰ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਕੋਵਿਡ -19 ਟੀਕਿਆਂ ਦੀ ਘੱਟ ਸਪਲਾਈ ਕਾਰਨ ਟੀਕਾਕਰਣ ਮੁਹਿੰਮ ਕਾਫੀ ਪ੍ਰਭਾਵਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕੇ ਦੀ ਅਸੰਤੁਲਿਤ ਸਪਲਾਈ ਨੇ ਵੱਡੇ ਪੱਧਰ ‘ਤੇ ਟੀਕਾਕਰਣ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ ਜਦਕਿ ਪੰਜਾਬ ਕੋਲ ਪ੍ਰਤੀ ਦਿਨ ਤਿੰਨ ਲੱਖ ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਵਾਲਾ ਬੁਨਿਆਦੀ ਢਾਂਚਾ ਮੌਜੂਦ ਹੈ। ਸ. ਸਿੱਧੂ ਨੇ ਕਿਹਾ ਕਿ ਟੀਕਾਕਰਣ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਜਿਵੇਂ ਮੱਧ ਪ੍ਰਦੇਸ਼ , ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਰਫ਼ਤਾਰ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਮੱਦ ਪ੍ਰਦੇਸ਼ ਵਿੱਚ ਔਸਤਨ ਪ੍ਰਤੀ ਦਿਨ ਟੀਕਾਕਰਣ 1.75 ਲੱਖ  ਸੀ ਅਤੇ 21 ਜੂਨ ਨੂੰ ਇਹ ਅੰਕੜਾ ਹੈਰਾਨੀਜਨਕ ਢੰਗ ਨਾਲ ਵਧਕੇ 17 ਲੱਖ ਹੋ ਗਿਆ ਅਤੇ ਜੋ ਕਿ ਕੁੱਲ 9 ਗੁਣਾ ਵਾਧਾ ਬਣਦਾ ਹੈ ਅਤੇ ਕੇਂਦਰ  ਵਲੋਂ ਸੂਬਿਆਂ ਨੂੰ ਵੈਕਸੀਨ ਦੀ ਵੰਡ ਵਿੱਚ ਕੀਤੇ ਜਾ ਰਹੇ ਪੱਖਪਾਤ ਨੂੰ ਬੇਨਕਾਬ ਕਰਦਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਮੱਧ ਪ੍ਰਦੇਸ਼ ਪ੍ਰਤੀ ਦਿਨ 1,70,000 ਖੁਰਾਕ ਪ੍ਰਾਪਤ ਕਰ ਰਿਹਾ ਹੈ ਜਦਕਿ ਪੰਜਾਬ ਨੂੰ 1 ਜੂਨ ਤੋਂ 24 ਜੂਨ ਤੱਕ ਸਿਰਫ 16 ਲੱਖ ਖੁਰਾਕਾਂ ਪ੍ਰਾਪਤ ਹੋਈਆਂ । ਰਾਜਾਂ ਵਿਚ ਮੰਗ ਅਤੇ ਸਪਲਾਈ ਵਿਚਲਾ ਪਾੜਾ ਚਿੰਤਾ ਦਾ ਵਿਸ਼ਾ ਹੈ ਅਤੇ ਟੀਕਿਆਂ ਦੀ ਬਰਾਬਰ ਵੰਡ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ। ਇਸੇ ਤਰਾਂ ਹਰਿਆਣਾ ਵਰਗੇ ਸੂਬੇ ਵਿੱਚ ਵਾਧੂ ਸਪਲਾਈ ਕਾਰਨ ਟੀਕਾਕਰਣ ਵਿੱਚ 7.14 ਗੁਣਾ ਵਾਧਾ ਹੋਇਆ ਹੈ ਅਤੇ ਕਰਨਾਟਕ ਵਿੱਚ ਇਹ ਵਾਧਾ 5.50, ਆਸਾਮ-5, ਉੱਤਰਾਖੰਡ-3.80, ਹਿਮਾਚਲ ਪ੍ਰਦੇਸ਼-3, ਉੱਤਰ ਪ੍ਰਦੇਸ਼-2.29 ਅਤੇ ਗੁਜਰਾਤ-2.5 ਵਿੱਚ ਹੈ। ਉਹਨਾਂ ਅੱਗੇ ਦੱਸਿਆ ਕਿ ਟੀਕਾਕਰਣ ਮੁਹਿੰਮ ਦੀ ਸਫਲਤਾ ਮੁੱਖ ਤੌਰ ਤੇ ਟੀਕੇ ਦੀ ਸਪਲਾਈ ਤੇ ਨਿਰਭਰ ਕਰਦੀ ਹੈ। ਮਈ ਮਹੀਨੇ ਵਿੱਚ ਪੰਜਾਬ ਨੂੰ ਟੀਕੇ ਦੀਆਂ ਸਿਰਫ 17 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਸੀ ਜੋ ਕਿ ਬਹੁਤ ਘੱਟ ਗਿਣਤੀ ਬਣਦੀ ਹੈ ਜਦਕਿ ਭਾਰਤ ਸਰਕਾਰ ਵਲੋਂ ਜੂਨ ਮਹੀਨੇ ਵਿੱਚ 21 ਲੱਖ ਖੁਰਾਕਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਤੱਕ ਕੇਂਦਰ ਸਰਕਾਰ ਨੇ ਸਿਰਫ 16 ਲੱਖ ਖੁਰਾਕਾਂ ਹੀ ਮੁਹੱਈਆ ਕਰਵਾਈਆਂ ਹਨ ਜੋ ਦਰਸਾਉਂਦਾ ਹੈ ਕਿ ਟੀਕੇ ਦੀ ਸੀਮਤ ਸਪਲਾਈ ਪੰਜਾਬ ਵਿਚ ਟੀਕਾਕਰਣ ਮੁਹਿੰਮ ਨੂੰ ਵੱਡੇ ਰੂਪ ਵਿੱਚ ਪ੍ਰਭਾਵਿਤ ਕਰ ਰਹੀ ਹੈ। ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਦੇ ਮੁੱਦੇ ਨੂੰ ਚੁੱਕਦਿਆਂ ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਨੂੰ ਘੱਟੋ-ਘੱਟ 2 ਲੱਖ ਟੀਕੇ ਪ੍ਰਤੀ ਦਿਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਦਸਤਕ ਤੋਂ ਪਹਿਲਾਂ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ। 

Have something to say? Post your comment

 

More in Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਨਸ਼ੀਲੇ ਪਦਾਰਥਾਂ ਦੇ ਖ਼ਤਰੇ 'ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ : ਡਾ. ਬਲਜੀਤ ਕੌਰ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ