Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ

May 25, 2026 08:29 PM
Rozana Sehaj times
ਪਟਿਆਲਾ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹੋਰ ਵਾਹਨਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ।  ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਐਮਰਜੈਂਸੀ ਏਗਜ਼ਿਟ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਸੀਸੀਟੀਵੀ ਕੈਮਰੇ ਅਤੇ ਬੈਠਕ ਸਮਰੱਥਾ ਆਦਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਜਿਹੜੇ ਵਾਹਨ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਲੰਘਣਾ ਕਰਨ ਵਾਲਿਆਂ ਦੇ ਚਲਾਨ ਮੌਕੇ ’ਤੇ ਹੀ ਆਨਲਾਈਨ ਪੀ.ਓ.ਐਸ. ਮਸ਼ੀਨਾਂ ਰਾਹੀਂ ਤੁਰੰਤ ਕੱਟੇ ਗਏ ਤਾਂ ਜੋ ਕਾਰਵਾਈ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਣੀ ਰਹੇ।  ਰੀਜਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਕਿ ਕਿਸੇ ਵੀ ਸਕੂਲੀ ਵਾਹਨ ਨੂੰ ਲੰਮੇ ਸਮੇਂ ਲਈ ਨਾ ਰੋਕਿਆ ਜਾਵੇ ਅਤੇ ਸਕੂਲੀ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਨਾਲ ਜਾਗਰੂਕਤਾ ਉੱਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ। ਡਾ. ਪੂਨਮ ਪ੍ਰੀਤ ਕੌਰ ਨੇ ਖੁਦ ਬੱਚਿਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ ਸੰਬੰਧੀ ਆਪਣੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ।ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਓਵਰਲੋਡ, ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਨਾ ਭੇਜਣ ਅਤੇ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਣ। ਆਰ.ਟੀ.ਓ. ਨੇ ਕਿਹਾ ਕਿ ਬੱਚਿਆਂ ਦੀ ਸੜਕ ਸੁਰੱਖਿਆ ਟਰਾਂਸਪੋਰਟ ਵਿਭਾਗ, ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਸੁਨਿਸ਼ਚਿਤ ਕੀਤੀ ਜਾ ਸਕੇ
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ