Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਨਗਰ ਕੌਂਸਲ ਚੋਣਾਂ ਦੇ ਸੁਚਾਰੂ ਸੰਚਾਲਨ ਲਈ 69 ਪੋਲਿੰਗ ਪਾਰਟੀਆਂ ਰਵਾਨਾ

May 25, 2026 08:32 PM
Rozana Sehaj times
ਸ਼ਹੀਦ ਭਗਤ ਸਿੰਘ ਨਗਰ : ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਡਿਸਪੈਚ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਪੋਲਿੰਗ ਅਮਲੇ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਵਿੱਚ ਕੁੱਲ 69 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿੱਥੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਵਿੱਚ 64,232 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚ 32,341 ਪੁਰਸ਼, 31,881 ਮਹਿਲਾ ਅਤੇ 10 ਹੋਰ ਵੋਟਰ ਸ਼ਾਮਲ ਹਨ। ਕੁੱਲ ਵੋਟਰਾਂ ਵਿੱਚੋਂ ਬੰਗਾ ਵਿੱਚ 15,832, ਨਵਾਂਸ਼ਹਿਰ ਵਿੱਚ 36,985 ਅਤੇ ਰਾਹੋਂ ਵਿੱਚ 11,415 ਵੋਟਰ ਹਨ। ਸ਼੍ਰੀ ਔਲਖ ਨੇ ਅੱਗੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਦੀਆਂ 45 ਵਾਰਡਾਂ ਲਈ ਕੁੱਲ 148 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਬੰਗਾ ਦੀਆਂ 15 ਵਾਰਡਾਂ ਲਈ 52, ਨਵਾਂਸ਼ਹਿਰ ਦੀਆਂ 19 ਵਾਰਡਾਂ ਲਈ 70 ਅਤੇ ਰਾਹੋਂ ਦੀਆਂ 11 ਵਾਰਡਾਂ ਲਈ 26 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੇ ਸੁਚਾਰੂ ਸੰਚਾਲਨ ਲਈ ਰਿਜ਼ਰਵ ਸਟਾਫ਼ ਸਮੇਤ 533 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ