Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਦੇ ਚੌਂਕ ਕਰੋੜੀ 'ਚ ਕੰਧ ਨੂੰ ਲੈ ਕੇ ਹੋਇਆ ਹੰਗਾਮਾ ਪੁਲਿਸ ਅਤੇ ਨਿਗਮ ਦੀ ਹਾਜ਼ਰੀ ਵਿੱਚ ਮੁੜ ਸ਼ੁਰੂ ਹੋਈ ਉਸਾਰੀ ਪੀੜਤ ਪਰਿਵਾਰ ਨੇ ਜਤਾਇਆ ਪ੍ਰਸ਼ਾਸਨ ਦਾ ਆਭਾਰ

May 25, 2026 08:37 PM
Rozana Sehaj times
ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਦੇ ਚੌਂਕ ਕਰੋੜੀ ਇਲਾਕੇ ਵਿੱਚ ਇੱਕ ਕੰਧ ਕੱਢਣ (ਉਸਾਰਨ) ਨੂੰ ਲੈ ਕੇ ਭਾਰੀ ਵਿਵਾਦ ਅਤੇ ਹੰਗਾਮਾ ਦੇਖਣ ਨੂੰ ਮਿਲਿਆ ਸੀ। ਇਸ ਮਾਮਲੇ ਵਿੱਚ ਹੁਣ ਪੀੜਤ ਧਿਰ ਵੱਲੋਂ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਉਸ ਟੁੱਟੀ ਹੋਈ ਦੀਵਾਰ ਨੂੰ ਮੁੜ ਦੁਬਾਰਾ ਉਸਾਰਿਆ ਗਿਆ ਹੈ। ਘਟਨਾ ਵਾਲੀ ਥਾਂ 'ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਾਰਪੋਰੇਸ਼ਨ ਅਤੇ ਪੁਲਿਸ ਦੇ ਆਗੂ ਭਾਰੀ ਫੋਰਸ ਸਮੇਤ ਉੱਥੇ ਤਾਇਨਾਤ ਰਹੇ। ਇਸ ਮੌਕੇ ਮੌਜੂਦ ਸੋਨੀਆ ਬਾਵਾ ਨੇ ਪ੍ਰਸ਼ਾਸਨ ਦੀ ਕਾਰਵਾਈ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ, "ਮੈਂ ਪ੍ਰਸ਼ਾਸਨ ਦੀ ਬਹੁਤ ਹੀ ਜਿਆਦਾ ਧੰਨਵਾਦੀ ਹਾਂ। ਜਦੋਂ ਸਾਡੇ ਨਾਲ ਧੱਕਾ ਕਰਕੇ ਇਹ ਕੰਧ ਤੋੜੀ ਗਈ ਸੀ, ਉਦੋਂ ਬਹੁਤ ਪਰੇਸ਼ਾਨੀ ਹੋਈ, ਪਰ ਅੱਜ ਪੁਲਿਸ ਅਤੇ ਕਾਰਪੋਰੇਸ਼ਨ ਦੀ ਮੌਜੂਦਗੀ ਵਿੱਚ ਇਹ ਦੀਵਾਰ ਦੁਬਾਰਾ ਬਣ ਰਹੀ ਹੈ। ਅਸੀਂ ਉਨ੍ਹਾਂ ਦਾ ਬਹੁਤ ਧੰਨਵਾਦ ਕਰਦੇ ਹਾਂ।" ਦੂਜੇ ਪਾਸੇ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਪਰਸੋਂ ਕੁਝ ਲੋਕਾਂ ਨੇ ਨਿਹੰਗ ਸਿੰਘਾਂ ਨੂੰ ਨਾਲ ਲਿਆ ਕੇ ਜ਼ਬਰਦਸਤੀ ਉਨ੍ਹਾਂ ਦੀ ਦੀਵਾਰ ਤੋੜ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਪ੍ਰਸ਼ਾਸਨ ਦੀ ਦੇਖਰੇਖ ਹੇਠ ਦੀਵਾਰ ਪੂਰੀ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਕੰਧ ਇੱਥੇ ਹੀ ਰਹੇਗੀ, ਕੋਈ ਇਸ ਨੂੰ ਹਟਾ ਨਹੀਂ ਸਕੇਗਾ। ਕਮਲਪ੍ਰੀਤ ਅਨੁਸਾਰ, ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਪਰਚੇ ਦਰਜ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ: "ਇੱਕ ਮਹਿਲਾ ਮੇਰੇ ਪਿਤਾ 'ਤੇ ਝੂਠੇ ਇਲਜ਼ਾਮ ਲਗਾ ਰਹੀ ਸੀ, ਜਿਸ ਦੀ ਸੀਸੀਟੀਵੀ (CCTV) ਫੁਟੇਜ ਅਸੀਂ ਮਾਨਯੋਗ ਪੁਲਿਸ ਕਮਿਸ਼ਨਰ ਸਾਹਿਬ ਨੂੰ ਸੌਂਪ ਦਿੱਤੀ ਹੈ। ਅਸੀਂ ਮੰਗ ਕਰਦੇ ਹਾਂ ਕਿ ਉਸ ਔਰਤ ਅਤੇ ਉਸ ਦੇ ਦੋ ਬੱਚਿਆਂ ਖ਼ਿਲਾਫ਼ ਵੀ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਅਜੇ ਗ੍ਰਿਫ਼ਤਾਰੀ ਤੋਂ ਬਾਹਰ ਹਨ।" ਦੂਜੇ ਪਾਸੇ, ਜਦੋਂ ਮੌਕੇ 'ਤੇ ਮੌਜੂਦ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਸ ਵਿਵਾਦ ਅਤੇ ਕੰਧ ਦੀ ਉਸਾਰੀ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼