Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਸੰਸਥਾਪਕ ਅਮਰਜੀਤ ਨਿੱਝਰ ਨੇ ਰਾਏਬਰੇਲੀ ‘ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

May 25, 2026 08:41 PM
Rozana Sehaj times
ਅੰਮ੍ਰਿਤਸਰ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਏਬਰੇਲੀ ਵਿਖੇ ਪ੍ਰਜਾਪਤ ਭਾਈਚਾਰੇ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਵਿੰਗ ਦੇ ਰਾਸ਼ਟਰੀ ਕੋਆਰਡੀਨੇਟਰ ਰਾਹੁਲ ਰਾਏ ਪ੍ਰਜਾਪਤ ਅਤੇ ਉਪਦੇਸ਼ ਪ੍ਰਜਾਪਤੀ ਦੇ ਸੱਦੇ 'ਤੇ ਹੋਈ ਇਸ ਮੀਟਿੰਗ ਵਿੱਚ ਦੇਸ਼ ਭਰ ਦੇ 14 ਰਾਜਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਪੰਜਾਬ ਤੋਂ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਮੁੱਖ ਸੰਸਥਾਪਕ ਅਮਰਜੀਤ ਸਿੰਘ ਨਿੱਝਰ, ਸ਼੍ਰੀ ਦਕਸ਼ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਜਸਪਾਲ ਸਿੰਘ, ਪੀਪੀਸੀਸੀ/ਓਬੀਸੀ ਵਿੰਗ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਸੈਣੀ ਅਤੇ ਕਪੂਰਥਲਾ ਦੇ ਜ਼ਿਲ੍ਹਾ ਚੇਅਰਮੈਨ ਅਨਿਲ ਪਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਮਰਜੀਤ ਸਿੰਘ ਨਿੱਝਰ ਨੇ ਵਾਪਸੀ 'ਤੇ ਦੱਸਿਆ ਕਿ ਪ੍ਰਜਾਪਤ ਮਹਾਸਭਾ ਰਾਏਬਰੇਲੀ ਅਤੇ ਆਲ ਇੰਡੀਆ ਪ੍ਰਜਾਪਤ ਕਮਿਊਨਿਟੀ ਸਰਵਿਸ ਫਾਊਂਡੇਸ਼ਨ ਦੇ ਪ੍ਰਧਾਨ ਰਾਜੇਸ਼ ਪ੍ਰਜਾਪਤ ਦੀ ਸਰਪ੍ਰਸਤੀ ਹੇਠ ਹੋਈ ਇਹ ਮੁਲਾਕਾਤ ਬੇਹੱਦ ਸੁਹਿਰਦ ਅਤੇ ਇਤਿਹਾਸਕ ਰਹੀ। ਉਨ੍ਹਾਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਲੈਂਦਿਆਂ ਭਰੋਸਾ ਦਿੱਤਾ ਕਿ ਪ੍ਰਜਾਪਤ ਭਾਈਚਾਰੇ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਸਮਾਜਿਕ-ਰਾਜਨੀਤਿਕ ਸਸ਼ਕਤੀਕਰਨ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਨਿੱਝਰ ਅਨੁਸਾਰ, ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਭਾਈਚਾਰੇ ਦੀ ਪ੍ਰਤੀਨਿਧਤਾ ਅਤੇ ਵਿਕਾਸ ਵਰਗੇ ਅਹਿਮ ਮੁੱਦਿਆਂ 'ਤੇ ਡੂੰਘਾਈ ਨਾਲ ਗੱਲਬਾਤ ਕਰਨ ਲਈ ਜਲਦੀ ਹੀ ਦਿੱਲੀ ਵਿਖੇ ਰਾਸ਼ਟਰੀ ਕਾਂਗਰਸ ਪੱਛੜੇ ਵਰਗ ਵਿਭਾਗ ਦੇ ਪ੍ਰਧਾਨ ਅਨਿਲ ਜੈਹਿੰਦ ਨਾਲ ਇੱਕ ਵਿਸਥਾਰਤ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਇਸ ਮੁਲਾਕਾਤ ਨੂੰ ਸਮਾਜਿਕ ਨਿਆਂ ਅਤੇ ਉੱਜਵਲ ਭਵਿੱਖ ਵੱਲ ਇੱਕ ਮੀਲ ਪੱਥਰ ਦੱਸਿਆ, ਜਿਸ ਨੇ ਭਾਈਚਾਰੇ ਵਿੱਚ ਨਵੀਂ ਊਰਜਾ ਅਤੇ ਉਮੀਦ ਭਰ ਦਿੱਤੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ