Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਮਨਬੀਰ ਚੈਰੀ ਨੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ

May 26, 2026 03:25 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਨਗਰ ਕੌਂਸਲ ਸੁਨਾਮ ਦੀ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖੀਆਂ ਹੋਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਵੱਲੋਂ ਮੰਗਲਵਾਰ ਨੂੰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰੇ ਦੌਰਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਵੱਖ-ਵੱਖ ਬੂਥਾਂ 'ਤੇ ਜਾ ਕੇ ਚੋਣ ਮੈਦਾਨ ਵਿੱਚ ਨਿੱਤਰੇ ਆਪਣੇ ਸਮਰਥਕ ਉਮੀਦਵਾਰਾਂ ਅਤੇ ਚੋਣ ਨਿਗਰਾਨੀ ਕਰ ਰਹੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ 'ਤੇ ਮੌਜੂਦ ਉਮੀਦਵਾਰਾਂ ਅਤੇ ਵਰਕਰਾਂ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦਾ ਹੌਸਲਾ ਬੁਲੰਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਅਮਨਬੀਰ ਸਿੰਘ ਚੈਰੀ ਨੇ ਕਿਹਾ ਕਿ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰਾਂ ਵੱਲੋਂ ਉਨ੍ਹਾਂ ਦੇ ਸਮਰਥਕ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਨਤੀਜੇ ਬੇਹੱਦ ਸ਼ਾਨਦਾਰ ਰਹਿਣਗੇ। ਉਨ੍ਹਾਂ ਨੇ ਪੋਲਿੰਗ ਬੂਥਾਂ 'ਤੇ ਤਾਇਨਾਤ ਆਪਣੀਆਂ ਟੀਮਾਂ ਨੂੰ ਸ਼ਾਂਤੀਪੂਰਵਕ ਅਤੇ ਮੁਸਤੈਦੀ ਨਾਲ ਚੋਣ ਪ੍ਰਕਿਰਿਆ 'ਤੇ ਨਜ਼ਰ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੋਹਣ ਸਿੰਘ ਭੰਗੂ, ਸੁਨੀਤਾ ਸ਼ਰਮਾ, ਗੋਪਾਲ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ