Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

May 26, 2026 05:43 PM
Rozana Sehaj times

ਐਸ.ਏ.ਐਸ. ਨਗਰ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਅਧੀਨ ਆਉਂਦੀਆਂ ਹੱਦਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ, ਭੜਕਾਊ ਭਾਸ਼ਣ, ਜਲੂਸ, ਰੈਲੀਆਂ ਅਤੇ ਮੀਟਿੰਗਾਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ, ਧਾਰਮਿਕ ਸਮਾਗਮਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿੱਚ ਹਥਿਆਰ, ਲਾਠੀਆਂ, ਤਲਵਾਰਾਂ, ਜ਼ਹਿਰੀਲੇ ਪਦਾਰਥ ਅਤੇ ਹੋਰ ਹਾਨੀਕਾਰਕ ਸਮੱਗਰੀ ਲਿਜਾਣ ‘ਤੇ ਵੀ ਪਾਬੰਦੀ ਰਹੇਗੀ। ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀਆਂ ਪੁਲਿਸ ਕਰਮਚਾਰੀਆਂ, ਡਿਊਟੀ ‘ਤੇ ਤਾਇਨਾਤ ਸਰਕਾਰੀ ਅਧਿਕਾਰੀਆਂ ਅਤੇ ਹੋਰ ਅਧਿਕਾਰਿਤ ਸੁਰੱਖਿਆ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੀਆਂ। ਇਸੇ ਤਰ੍ਹਾਂ ਵਿਆਹ ਸ਼ਾਦੀ, ਅੰਤਮ ਅਰਦਾਸ, ਧਾਰਮਿਕ ਸਥਾਨਾਂ, ਧਾਰਮਿਕ ਸੰਸਥਾਵਾਂ ਅਤੇ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਨਾਲ ਹੋਣ ਵਾਲੇ ਸਮਾਗਮਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਊ ਗਤੀਵਿਧੀ ਤੋਂ ਦੂਰ ਰਹਿਣ। ਇਹ ਹੁਕਮ 25 ਮਈ 2026 ਤੋਂ 01 ਜੂਨ 2026 ਤੱਕ ਲਾਗੂ ਰਹਿਣਗੇ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ