Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

May 26, 2026 06:08 PM
Rozana Sehaj times

ਫਿਰੋਜ਼ਪੁਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ। ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ