Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

May 26, 2026 06:13 PM
Rozana Sehaj times

ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

 

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ