Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

May 26, 2026 07:52 PM
Rozana Sehaj times
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਤੋਂ ਲਾਂਭੇ ਹੋਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਢੀਂਡਸਾ ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਹਾਜੀ ਮੁਹੰੰਮਦ ਤੁਫੈਲ ਮਲਿਕ ਦੀ ਸਿਹਤ ਦਾ ਹਾਲ ਜਾਨਣ ਲਈ ਉਨ੍ਹਾਂ ਦੀ ਸ਼ੀਸ਼ ਮਹਿਲ ਸਥਿਤ ਰਿਹਾਇਸ ਮਲਿਕ ਹਾਊਸ ਪਹੁੰਚੇ ਸਨ।ਢੀਂਡਸਾ ਨੇ ਕਿਹਾ ਕਿ ਮਨਪਰੀਤ ਸਿੰਘ ਇਯਾਲੀ ਨੂੰ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਏਕਤਾ ਲਈ ਗਠਿਤ ਕਮੇਟੀ ਵਿਚ ਸ਼ਾਮਲ ਕਰਕੇ ਸਾਰੀਆਂ ਪੰਥ ਤੇ ਪੰਜਾਬ ਦਰਦੀ ਧਿਰਾਂ ਨੂੰ ਇੱਕ ਮੰਚ ਉਪਰ ਇਕੱਠੀਆਂ ਕਰਨ ਦੀ ਅਹਿਮ ਜਿੰਮੇਵਾਰੀ ਸੌਂਪੀ ਗਈ ਸੀ।ਢੀਂਡਸਾ ਮੁਤਾਬਿਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕਰਨ ਤੋਂ ਪਹਿਲਾਂ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪਟਿਆਲਾ ਦੀਆਂ ਵਿਧਾਨ ਸਭਾ ਸੀਟਾਂ ਬਾਰੇ ਕਿਸੇ ਸਰਵੇ ਦੀ ਗੱਲ ਕਰ ਰਹੇ ਸਨ ਜਿਸ ਸਰਵੇ ਵਿਚ 2027 ਦੀ ਵਿਧਾਨ ਸਭਾ ਚੋਣ ’ਚ ਆਮ ਆਦਮੀ ਪਾਰਟੀ ਦਾ ਹੱਥ ਉਪਰ ਹੋਣ ਦਾ ਦਾਅਵਾ ਕੀਤਾ ਗਿਆ ਹੈ। ਢੀਂਡਸਾ ਨੇ ਕਿਹਾ ਕਿ ਸਿਆਸਤ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ ਪਰੰਤੂ ਇਨ੍ਹਾਂ ਮੱਤਭੇਦਾਂ ਸਬੰਧੀ ਚਰਚਾ ਜਨਤਕ ਮੰਚਾਂ ਦੀ ਬਜਾਏ ਪਾਰਟੀ ਪਲੇਟਫਾਰਮ ਉਪਰ ਹੀ ਕੀਤੀ ਜਾਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਪੰਥ ਨੂੰ ਇਸ ਸਮੇਂ ਏਕੇ ਦੀ ਲੋੜ ਹੈ, ਟੁੱਟ-ਭੱਜ ਦੀ ਨਹੀਂ।ਵਾਰਿਸ ਪੰਜਾਬ ਅਕਾਲੀ ਦਲ ਨਾਲ ਚੱਲ ਰਹੀ ਗੱਠਜੋੜ ਵਾਰਤਾ ਦੇ ਟੁੱਟਣ ਨੂੰ ਬੇਹੱਦ ਮੰਦਭਾਗਾ ਦਸਦਿਆਂ ਢੀਂਡਸਾ ਨੇ ਕਿਹਾ ਕਿ ਪੰਥ, ਪੰਜਾਬ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਵਾਰਿਸ ਪੰਜਾਬ ਅਕਾਲੀ ਦਲ ਨਾਲ ਇੱਕ ਸਾਂਝੇ ਮੰਚ 'ਤੇ ਆਉਣ ਦੀ ਕੋਸ਼ਿਸ਼ ਕਰ ਰਹੇ ਸੀ। ਬਦਕਿਸਮਤੀ ਨਾਲ ਕੁਝ ਮੁੱਦਿਆਂ 'ਤੇ ਸਹਿਮਤੀ ਨਾ ਬਣਨ ਕਾਰਨ ਗੱਲਬਾਤ ਟੁੱਟ ਗਈ ਹੈ। ਇਹ ਪੰਜਾਬ ਦੇ ਸਿਆਸੀ ਹਾਲਾਤ ਲਈ ਚੰਗਾ ਸੰਕੇਤ ਨਹੀਂ।ਉਨ੍ਹਾਂ ਕਿਹਾ ਕਿ ਪੰਥਕ ਸਿਧਾਂਤਾਂ ਦੀ ਬਹਾਲੀ ਤੇ ਪੰਜਾਬ ਦੇ ਭਲੇ ਲਈ ਖਿੰਡੇ ਹੋਏ ਪੰਥਕ ਧੜਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ ਪ੍ਰੰਤੂ ਗੱਠਜੋੜ ਬਰਾਬਰੀ, ਆਪਸੀ ਸਤਿਕਾਰ ਤੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਦੇ ਅਧਾਰ 'ਤੇ ਹੀ ਸੰਭਵ ਹੈ। ਕਿਸੇ ਇੱਕ ਧਿਰ ਦੀਆਂ ਸ਼ਰਤਾਂ 'ਤੇ ਏਕਾ ਸੰਭਵ ਨਹੀਂ ਹੁੰਦਾ।ਸ. ਢੀਂਡਸਾ ਨੇ ਸਪੱਸ਼ਟ ਕੀਤਾ ਕਿ ਪੁਨਰ ਸੁਰਜੀਤ ਅਕਾਲੀ ਦਲ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਬਾਦਲ ਦਲ ਦੀਆਂ ਪੰਥ ਵਿਰੋਧੀ ਨੀਤੀਆਂ ਖਿਲਾਫ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਦਰਵਾਜ਼ੇ ਭਵਿੱਖ ਲਈ ਬੰਦ ਨਹੀਂ ਕੀਤੇ ਪਰੰਤੂ ਫਿਲਹਾਲ ਅਸੀਂ ਆਪਣੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ 'ਤੇ ਧਿਆਨ ਦੇਵਾਂਗੇ।ਆਪਣੇ ਅਮਰੀਕਾ ਤੇ ਕੈਨੇਡਾ ਦੌਰੇ ਨੂੰ ਪੂਰੀ ਤਰ੍ਹਾਂ ਸਫਲ ਦਸਦਿਆਂ ਢੀਂਡਸਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਨਾਂ ਵਿੱਚ ਪੰਥਕ ਏਕਤਾ ਦੀ ਤਾਂਘ ਬਹੁਤ ਡੂੰਘੀ ਹੈ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਤੋਂ ਬੇਹੱਦ ਚਿੰਤਤ ਪ੍ਰਵਾਸੀ ਪੰਜਾਬੀ ਖਾਸ ਕਰਕੇ ਸਿੱਖ ਚਹੁੰਦੇ ਹਨ ਕਿ ਪੰਥਕ ਧੜੇ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋਣ।ਢੀਂਡਸਾ ਨੇ ਦੱਸਿਆ ਕਿ ਕੈਨੇਡਾ ਅਤੇ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਮੰਨਦੀਆਂ ਹਨ ਕਿ ਬਾਦਲ ਦਲ ਦੀਆਂ ਪੰਥ ਵਿਰੋਧੀ ਨੀਤੀਆਂ ਕਾਰਨ ਸਿੱਖ ਸੰਸਥਾਵਾਂ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉਸ ਦੀ ਭਰਪਾਈ ਸਿਰਫ ਸਾਰੀਆਂ ਪੰਥਕ ਸ਼ਕਤੀਆਂ ਦੇ ਇੱਕਜੁੱਟ ਹੋਣ ਨਾਲ ਹੀ ਹੋ ਸਕਦੀ ਹੈ।ਸੰਗਤ ਦੀ ਇੱਛਾ ਮੁਤਾਬਿਕ ਪੰਥ ਦੇ ਵੱਡੇ ਹਿੱਤਾਂ ਲਈ ਪੁਨਰ ਸੁਰਜੀਤ ਅਕਾਲੀ ਦਲ ਪੰਥਕ ਏਕਤਾ ਲਈ ਹਰ ਕੁਰਬਾਨੀ ਕਰਨ ਨੂੰ ਤਿਆਰ ਹੈ, ਪਰ ਇਹ ਏਕਾ ਸਿਧਾਂਤਾਂ ਦੇ ਅਧਾਰ 'ਤੇ ਹੋਣਾ ਚਾਹੀਦਾ ਹੈ ਨਾ ਕਿ  ਸਤ੍ਹਾ ਖਾਤਰ।ਇਸ ਮੌਕੇ ਢੀਂਡਸਾ ਦੇ ਨਾਲ ਕਾਕਾ ਅਮਰਿੰਦਰ ਸਿੰਘ ਮੰਡੀਆਂ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨਜ, ਸਾਬਕਾ ਚੇਅਰਮੈਨ ਸਾਬਰ ਅਲੀ ਢਿੱਲੋਂ, ਜੁਲਫਕਾਰ ਅਲੀ ਅਤੇ ਯੂਥ ਅਕਾਲੀ ਆਗੂ ਮੁਹੰਦ ਯੂਨਸ ਮਲਿਕ ਬੱਬੂ ਵੀ ਮੌਜੂਦ ਸਨ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ