ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਅੱਜ ਜ਼ਮੀਨੀ ਪੱਧਰ 'ਤੇ ਪੂਰਾ ਹੁੰਦਾ ਦਿਖਾਈ ਦਿੱਤਾ। 'ਮੇਰੀ ਰਸੋਈ ਸਕੀਮ' ਤਹਿਤ ਅੰਮ੍ਰਿਤਸਰ ਦੇ ਸੈਂਟਰ ਹਲਕੇ ਦੇ ਵਾਰਡ ਨੰਬਰ 52 ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਵਾਰਡ ਇੰਚਾਰਜ ਸਨਪ੍ਰੀਤ ਭਾਟੀਆ ਵੱਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਫੂਡ ਕਿੱਟਾਂ ਦੀ ਵੰਡ ਕੀਤੀ ਗਈ। ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦੇ ਘਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਸੀ। ਅਜਿਹੇ ਮੁਸ਼ਕਿਲ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਵੰਡੀਆਂ ਗਈਆਂ ਇਹ ਫੂਡ ਕਿੱਟਾਂ ਗਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ਕਿੱਟਾਂ ਪ੍ਰਾਪਤ ਕਰਨ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਮਹਿਲਾਵਾਂ ਦੇ ਚਿਹਰੇ ਖਿੜ ਉੱਠੇ ਅਤੇ ਉਨ੍ਹਾਂ ਨੇ ਸਰਕਾਰ ਨੂੰ ਦਿਲੋਂ ਦੁਆਵਾਂ ਦਿੱਤੀਆਂ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਜਨਤਾ ਨਾਲ ਕੀਤਾ ਆਪਣਾ ਹਰ ਵਾਅਦਾ ਨਿਭਾਇਆ ਹੈ। ਇਸ ਮੌਕੇ ਲੋਕਾਂ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਸਰਕਾਰ ਦੇ ਇਸ ਲੋਕ-ਪੱਖੀ ਕੰਮਾਂ ਸਦਕਾ 2027 ਦੀਆਂ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਵੱਡੇ ਪੱਧਰ 'ਤੇ ਜਿਤਾ ਕੇ ਸੱਤਾ ਵਿੱਚ ਲਿਆਉਣਗੇ। ਵਾਰਡ ਇੰਚਾਰਜ ਸਨਪ੍ਰੀਤ ਭਾਟੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹਰ ਲੋੜਵੰਦ ਤੱਕ ਰਾਹਤ ਪਹੁੰਚਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਤੇ ਬੰਨੀ ਭਾਟੀਆ ਬਬੀਤਾ ਰਤੇਸ਼ ਮਹਾਜਨ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।